28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਮਾਮੂਲੀ ਝਗੜੇ ਦੌਰਾਨ ਕੁੱਟ ਕੁੱਟ ਕੇ ਮਾਰਿਆ ਨੌਜਵਾਨ

ਤਲਵੰਡੀ ਸਾਬੋ, (ਬਠਿੰਡਾ), 23 ਅਪ੍ਰੈਲ (ਰਣਜੀਤ ਸਿੰਘ ਰਾਜੂ)- ਉੱਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿਖੇ ਬੀਤੀ ਦੇਰ ਰਾਤ ਮਾਮੂਲੀ ਝਗੜੇ ਦੌਰਾਨ ਇਕ ਨੌਜਵਾਨ ਨੂੰ ਕੁੱਟ ਕੁੱਟ...

ਅਜੀਤ ਡੈਸਕ 23-04-2026

ਤਲਵੰਡੀ ਸਾਬੋ, (ਬਠਿੰਡਾ), 23 ਅਪ੍ਰੈਲ (ਰਣਜੀਤ ਸਿੰਘ ਰਾਜੂ)- ਉੱਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿਖੇ ਬੀਤੀ ਦੇਰ ਰਾਤ ਮਾਮੂਲੀ ਝਗੜੇ ਦੌਰਾਨ ਇਕ ਨੌਜਵਾਨ ਨੂੰ ਕੁੱਟ ਕੁੱਟ ਕੇ ਮਾਰ ਦਿੱਤੇ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਹਰਜੀਤ ਸਿੰਘ ਪੁੱਤਰ ਬਿੱਲੂ ਸਿੰਘ (26) ਨੂੰ ਉਸ ਦੇ ਗੁਆਂਢ ’ਚ ਹੀ ਰਹਿੰਦੇ ਕੁਝ ਵਿਅਕਤੀਆਂ ਵਲੋਂ ਰਾਡਾਂ ਆਦਿ ਵਰਗੇ ਹਥਿਆਰਾਂ ਨਾਲ ਬੁਰੀ ਤਰ੍ਹਾ ਜ਼ਖ਼ਮੀ ਕਰ ਦਿੱਤਾ ਗਿਆ।ਨੌਜਵਾਨ ਨੂੰ ਗੰਭੀਰ ਹਾਲਤ ’ਚ ਬੀਤੀ ਦੇਰ ਰਾਤ ਸਿਵਲ ਹਸਪਤਾਲ ਤਲਵੰਡੀ ਸਾਬੋ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਉਧਰ ਨੌਜਵਾਨ ਨੂੰ ਮਾਰੇ ਜਾਣ ’ਤੇ ਉਸਦੇ ਪਰਿਵਾਰਿਕ ਮੈਂਬਰਾਂ ਨੇ ਕਥਿਤ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਰੱਖੀ ਹੈ, ਜਦੋਂਕਿ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਹਰਕਤ ’ਚ ਆ ਗਈ ਹੈ।ਤਲਵੰਡੀ ਸਾਬੋ ਦੇ ਡੀ. ਐਸ. ਪੀ. ਜਸਜੋਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਆਰੰਭ ਦਿੱਤੀ ਗਈ ਹੈ ਅਤੇ ਕਥਿਤ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

ਪਿਛਲੀ ਖ਼ਬਰ ਬਦਰੀਨਾਥ ਧਾਮ ਦੇ ਖੁੱਲ੍ਹੇ ਕਪਾਟ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਅੱਜ ਵੀਡੀਓ ਕਾਨਫ਼ਰਸਿੰਗ ਰਾਹੀਂ ਹੋਵੇਗੀ ਅਜਨਾਲਾ ਅਦਾਲਤ 'ਚ ਪੇਸ਼ੀ