29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਲੁਧਿਆਣਾ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ)- ਲੁਧਿਆਣਾ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਜਿਵੇਂ ਹੀ ਅੱਜ ਖੁੱਲੇ ਤਾਂ ਇਨ੍ਹਾਂ ਸਕੂਲਾਂ...

ਅਜੀਤ ਡੈਸਕ 23-04-2026

ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ)- ਲੁਧਿਆਣਾ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਜਿਵੇਂ ਹੀ ਅੱਜ ਖੁੱਲੇ ਤਾਂ ਇਨ੍ਹਾਂ ਸਕੂਲਾਂ ਦੀ ਈ.ਮੇਲ ’ਤੇ ਅਣ-ਪਛਾਤੇ ਵਿਅਕਤੀਆਂ ਵੱਲੋਂ ਅਜਿਹੀ ਧਮਕੀ ਦਿੱਤੀ ਗਈ, ਜਿਸ ਸੰਬੰਧੀ ਪ੍ਰਬੰਧਕਾਂ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਹਨ ਤੇ ਜਾਂਚ ਕੀਤੀ ਜਾ ਰਹੀ ਹੈ। ਹਾਲ ਦੀ ਘੜੀ ਕੁਝ ਸਕੂਲਾਂ ਵਿਚ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ। 

ਪਿਛਲੀ ਖ਼ਬਰ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਲਾਰੈਂਸ ’ਤੇ ਬਣੀ ਫ਼ਿਲਮ ਦੀ ਸਕ੍ਰੀਨਿੰਗ ’ਤੇ ਪਾਬੰਦੀ ਲਗਾਉਣ ਦੀ ਕੀਤੀ ਮ... ਅਗਲੀ ਖ਼ਬਰ ਮਿਰਜ਼ਾਪੁਰ ਸੜਕ ਹਾਦਸਾ: ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਪੀੜਤ ਪਰਿਵਾਰਾਂ ਲਈ ਵਿੱਤੀ ਮਦਦ ਦਾ ਕੀਤਾ ਐਲਾਨ