29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਫ਼ਤਹਿਗੜ੍ਹ ਸਾਹਿਬ ਬੱਸ ਹਾਦਸਾ: ਪੰਜਾਬ ਸਰਕਾਰ ਵਲੋਂ ਪੀੜਤਾਂ ਨੂੰ ਮਾਲੀ ਮਦਦ ਦੇਣ ਦੀ ਮਨਜ਼ੂਰੀ

ਚੰਡੀਗੜ੍ਹ,23 ਅਪ੍ਰੈਲ (ਜਸਵੰਤ ਸਿੰਘ ਜੱਸ)-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਬੀਤੇ ਹਫ਼ਤੇ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਨੇੜੇ ਪਿੰਡ ਮੈਣ ਮਾਜਰੀ ਵਿਖੇ ਹੋਏ...

ਅਜੀਤ ਡੈਸਕ 23-04-2026

ਚੰਡੀਗੜ੍ਹ,23 ਅਪ੍ਰੈਲ (ਜਸਵੰਤ ਸਿੰਘ ਜੱਸ)-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਬੀਤੇ ਹਫ਼ਤੇ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਨੇੜੇ ਪਿੰਡ ਮੈਣ ਮਾਜਰੀ ਵਿਖੇ ਹੋਏ ਦਰਦਨਾਕ ਬੱਸ ਹਾਦਸੇ ਦਾ ਬਹੁਤ ਦੁੱਖ ਹੈ। ਇਸ ਔਖੀ ਘੜੀ ਵਿਚ ਅਸੀਂ ਪੀੜਤ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹਾਂ। 

ਉਨ੍ਹਾਂ ਕਿਹਾ ਕਿ ਇਸ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ 9 ਮ੍ਰਿਤਕਾਂ ਦੇ ਪਰਿਵਾਰਾਂ ਜਾਂ ਵਾਰਸਾਂ ਨੂੰ ₹2 ਲੱਖ ਰੁਪਏ ਪ੍ਰਤੀ ਮ੍ਰਿਤਕ ਮਾਲੀ ਸਹਾਇਤਾ ਦੇਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹਾਦਸੇ ਵਿੱਚ ਜ਼ਖ਼ਮੀ ਹੋਏ 34 ਵਿਅਕਤੀਆਂ ਨੂੰ ₹50,000/- ਪ੍ਰਤੀ ਜ਼ਖ਼ਮੀ ਦੇ ਹਿਸਾਬ ਨਾਲ ਮਦਦ ਦਿੱਤੀ ਜਾਵੇਗੀ। ਸਾਡੀ ਸਰਕਾਰ ਹਮੇਸ਼ਾ ਆਪਣੇ ਲੋਕਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਪ੍ਰਮਾਤਮਾ ਅੱਗੇ ਸਾਰੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕਰਦੀ ਹੈ।

ਪਿਛਲੀ ਖ਼ਬਰ 4 ਮਈ ਟੀ.ਐਮ.ਸੀ. ਸਿੰਡੀਕੇਟ ਦੀ ਮਿਆਦ ਪੁੱਗਣ ਦੀ ਤਾਰੀਖ਼ ਹੈ - ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਮਾਣਹਾਨੀ ਮਾਮਲੇ ਵਿਚ ਮਜੀਠੀਆ ਅਦਾਲਤ ਪੁੱਜੇ