01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਤਹਿਰਾਨ 'ਚ ਭਾਰਤੀ ਦੂਤਾਵਾਸ ਵਲੋਂ ਭਾਰਤੀ ਨਾਗਰਿਕਾਂ ਨੂੰ ਹਵਾਈ ਜਾਂ ਜ਼ਮੀਨੀ ਰਸਤੇ ਈਰਾਨ ਦੀ ਯਾਤਰਾ ਨਾ ਕਰਨ ਦੀ ਸਲਾਹ

ਤਹਿਰਾਨ, 22 ਅਪ੍ਰੈਲ - ਤਹਿਰਾਨ ਸਥਿਤ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਨੂੰ ਹਵਾਈ ਜਾਂ ਜ਼ਮੀਨੀ ਰਸਤੇ ਈਰਾਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਵਧਦੇ ਖੇਤਰੀ ਤਣਾਅ...

ਅਜੀਤ ਡੈਸਕ 24-04-2026

ਤਹਿਰਾਨ, 22 ਅਪ੍ਰੈਲ - ਤਹਿਰਾਨ ਸਥਿਤ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਨੂੰ ਹਵਾਈ ਜਾਂ ਜ਼ਮੀਨੀ ਰਸਤੇ ਈਰਾਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਵਧਦੇ ਖੇਤਰੀ ਤਣਾਅ ਦੇ ਵਿਚਕਾਰ ਭਾਰਤ ਸਰਕਾਰ ਨੇ ਈਰਾਨ ਵਿਚ ਆਪਣੇ ਨਾਗਰਿਕਾਂ ਲਈ ਇਕ ਸਖ਼ਤ ਸਲਾਹ ਜਾਰੀ ਕੀਤੀ ਹੈ। ਤਹਿਰਾਨ ਵਿਚ ਭਾਰਤੀ ਦੂਤਾਵਾਸ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਭਾਰਤੀ ਨਾਗਰਿਕਾਂ ਨੂੰ ਇਸ ਸਮੇਂ ਈਰਾਨ ਦੀ ਯਾਤਰਾ ਕਰਨ ਤੋਂ ਬਚਣਾ ਚਾਹੀਦਾ ਹੈ, ਭਾਵੇਂ ਉਹ ਹਵਾਈ ਜਾਂ ਸੜਕੀ ਯਾਤਰਾ ਰਾਹੀਂ ਹੋਵੇ। ਭਾਰਤ ਅਤੇ ਈਰਾਨ ਵਿਚਕਾਰ ਕੁਝ ਉਡਾਣਾਂ ਮੁੜ ਸ਼ੁਰੂ ਹੋਣ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ, ਅਜਿੇ ਵਿਚ ਦੂਤਾਵਾਸ ਵਲੋਂ ਇਹ ਸਲਾਹ ਜਾਰੀ ਕੀਤੀ ਗਈ ਹੈ । ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਯਾਤਰਾ ਜੋਖਮ ਭਰੀ ਹੋ ਸਕਦੀ ਹੈ।

ਪਿਛਲੀ ਖ਼ਬਰ ਸਮਾਣਾ ਦਾ ਧਰਮ ਯੁੱਧ ਮੋਰਚਾ ਹੋਇਆ ਖ਼ਤਮ, ਗੁਰਜੀਤ ਸਿੰਘ ਖ਼ਾਲਸਾ ਆਏ ਹੇਠਾਂ ਅਗਲੀ ਖ਼ਬਰ ਕੈਨੇਡਾ ’ਚ ਪੰਜਾਬੀ ਬਜ਼ੁਰਗ ’ਤੇ ਨੌਜਵਾਨ ਵਲੋਂ ਨਸਲੀ ਟਿੱਪਣੀ