02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵੱਡਾ ਐਲਾਨ, ਵਿਧਾਨ ਸਭਾ ਚੋਣਾਂ 2027 ਲਈ ਭਾਈ ਅੰਮ੍ਰਿਤਪਾਲ ਸਿੰਘ ਹੋਣਗੇ ਮੁੱਖ ਮੰਤਰੀ ਦਾ ਚਿਹਰਾ

ਲੁਧਿਆਣਾ, (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ) - ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਅੱਜ ਲੁਧਿਆਣਾ ਵਿਖੇ ਪ੍ਰੈਸ ਕਾਨਫਰਸ ਕਰਕੇ ਇਕ ਵੱਡਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਆਗੂਆਂ ਨੇ ਕਿਹਾ...

ਅਜੀਤ ਡੈਸਕ 24-04-2026

 ਲੁਧਿਆਣਾ, (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ) - ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਅੱਜ ਲੁਧਿਆਣਾ ਵਿਖੇ ਪ੍ਰੈਸ ਕਾਨਫਰਸ ਕਰਕੇ ਇਕ ਵੱਡਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਆਗੂਆਂ ਨੇ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ 2027 ਲਈ ਭਾਈ ਅੰਮ੍ਰਿਤਪਾਲ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ਲਈ ਮੁੱਖ ਮੰਤਰੀ ਦਾ ਚਿਹਰਾ ਹੋਣਗੇ। ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ ਤੇ ਸਰਕਾਰ ਤੇ ਜੰਮ ਕੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੋਵੇਂ ਹੀ ਸਰਕਾਰਾਂ ਵਲੋਂ ਜਾਣ ਬੁਝ ਕੇ ਰਾਜਨੀਤਿਕ ਸਾਜਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਉੱਪਰ ਐਨਐਸਏ ਲਗਾ ਕੇ ਉਨ੍ਹਾਂ ਨੂੰ ਪੰਜਾਬ ਤੋਂ ਕਈ ਹਜ਼ਾਰ ਕਿਲੋਮੀਟਰ ਦੂਰ ਸਥਿਤ ਡਿਬਰੂਗੜ੍ਹ ਜੇਲ੍ਹ ਵਿਚ ਰੱਖਿਆ ਗਿਆ। ਉਨ੍ਹਾਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ 'ਤੇ ਐਨਐਸਏ ਬੀਤੇ ਦਿਨ ਜ਼ਰੂਰ ਹਟਾਇਆ ਗਿਆ ਹੈ, ਮਗਰ ਹੁਣ ਤੱਕ ਆਗੂਆਂ ਨੂੰ ਰਿਹਾ ਨਹੀਂ ਕੀਤਾ ਗਿਆ ਹੈ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਖੇਤਰੀ ਪਾਰਟੀ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ।

ਪਿਛਲੀ ਖ਼ਬਰ ਰਾਜਸਥਾਨ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਦਿੱਲੀ ਬਾਰ ਕੌਂਸਲ ਚੋਣਾਂ ਵਿਚ ਪੱਖਪਾਤ ਦਾ ਦੋਸ਼ ਲਗਾਉਂਦੇ ਹੋਏ ਵਕੀਲਾਂ ਵਲੋਂ ਵਿਰੋਧ ਪ੍ਰਦਰਸ਼ਨ