14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਪੰਜਾਬ ਵਿਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਹਲਕਾ ਪੱਧਰੀ ਰੋਸ ਧਰਨੇ 30 ਅਪ੍ਰੈਲ ਨੂੰ

ਅੰਮ੍ਰਿਤਸਰ (ਰਾਜਾਸਾਂਸੀ), 28 ਅਪ੍ਰੈਲ (ਹਰਦੀਪ ਸਿੰਘ ਖੀਵਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਹੁਕਮਾਂ ਅਨੁਸਾਰ ਪੰਜਾਬ ਵਿਚ ...

ਅਜੀਤ ਡੈਸਕ 28-04-2026

ਅੰਮ੍ਰਿਤਸਰ (ਰਾਜਾਸਾਂਸੀ), 28 ਅਪ੍ਰੈਲ (ਹਰਦੀਪ ਸਿੰਘ ਖੀਵਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਹੁਕਮਾਂ ਅਨੁਸਾਰ ਪੰਜਾਬ ਵਿਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਦੇ ਵਿਰੋਧ ਵਿਚ 30 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਡਿਪਟੀ ਕਮਿਸ਼ਨਰ, ਐਸ. ਡੀ. ਐਮ., ਬਿਜਲੀ ਬੋਰਡ ਦਫ਼ਤਰ ਸਾਹਮਣੇ ਰੋਸ ਧਰਨੇ ਦਿੱਤੇ ਜਾਣਗੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਕਾਰਕੁੰਨ 30 ਅਪ੍ਰੈਲ ਨੂੰ ਸੂਬੇ ਭਰ ਵਿਚ ਦਿਨ ਭਰ ਚੱਲਣ ਵਾਲਾ ਧਰਨਾ ਲਗਾ ਕੇ ਆਪ ਸਰਕਾਰ ਨੂੰ ਕਾਰਵਾਈ ਕਰਨ ਵਾਸਤੇ ਮਜਬੂਰ ਕਰਨਗੇ। ਇਹ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿਚ ਲਗਾਤਾਰ ਵਿਗੜ ਰਹੀ ਬਿਜਲੀ ਸਪਲਾਈ ਸਥਿਤੀ ਨੂੰ ਵੇਖਦਿਆਂ ਲਿਆ ਗਿਆ ਹੈ ਕਿਉਂਕਿ ਇਸ ਕਾਰਨ ਲੋਕ ਪੰਜਾਬ ਭਰ ਵਿਚ ਰਾਤਾਂ ਜਾਗ ਕੱਟਣ ਤੇ ਨਿਰੰਤਰ ਕੱਟਾਂ ਦਾ ਸਾਹਮਣਾ ਕਰਨ ਵਾਸਤੇ ਮਜ਼ਬੂਰ ਹੋਏ ਹਨ।

ਪਿਛਲੀ ਖ਼ਬਰ ਹਿਮਾਚਲ ਵਿਚ ਪੰਚਾਇਤੀ ਰਾਜ ਚੋਣਾਂ ਦਾ ਐਲਾਨ; 26, 28 ਅਤੇ 30 ਮਈ ਨੂੰ 3 ਪੜਾਵਾਂ ਵਿਚ ਵੋਟਾਂ ਪੈਣਗੀਆਂ। ਅਗਲੀ ਖ਼ਬਰ ਕਾਰ ਨਹਿਰ ਵਿਚ ਡਿਗੀ, ਪੇਪਰ ਦੇ ਕੇ ਆ ਰਹੇ 2 ਨੌਜਵਾਨ ਸੁਰੱਖਿਅਤ ਬਚੇ , ਇਕ ਦੀ ਹੋਈ ਮੌਤ