15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸਿੱਖ ਜਥੇਬੰਦੀਆਂ ਨੇ ਮਾਰਚ ਕਰਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਸਨਮੁੱਖ ਕੀਤੀ ਅਰਦਾਸ

ਅੰਮ੍ਰਿਤਸਰ 29 ਅਪ੍ਰੈਲ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਮੈਂਬਰੀ ਪੰਥਕ ਕਮੇਟੀ ਦੁਆਰਾ ਜਾਰੀ ਕੀਤੇ ਖ਼ਾਲਿਸਤਾਨ ਐਲਾਨਨਾਮੇ ਦੀ 40ਵੀਂ ਵਰੇਗੰਢ ਮੌਕੇ ਅੱਜ ਚਾਰ ਸਿੱਖ ਜਥੇਬੰਦੀਆਂ...

ਅਜੀਤ ਡੈਸਕ 29-04-2026

ਅੰਮ੍ਰਿਤਸਰ 29 ਅਪ੍ਰੈਲ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਮੈਂਬਰੀ ਪੰਥਕ ਕਮੇਟੀ ਦੁਆਰਾ ਜਾਰੀ ਕੀਤੇ ਖ਼ਾਲਿਸਤਾਨ ਐਲਾਨਨਾਮੇ ਦੀ 40ਵੀਂ ਵਰੇਗੰਢ ਮੌਕੇ ਅੱਜ ਚਾਰ ਸਿੱਖ ਜਥੇਬੰਦੀਆਂ ਦਲ ਖ਼ਾਲਸਾ, ਅਕਾਲੀ ਦਲ ਅੰਮ੍ਰਿਤਸਰ, ਪੰਚ ਪ੍ਰਧਾਨੀ ਜਥਾ ਅਤੇ ਜਥੇਦਾਰ ਹਵਾਰਾ ਕਮੇਟੀ ਵਲੋਂ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਮਾਰਚ ਕਰਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕੀਤੀ ਗਈ। ਜਥੇਬੰਦੀਆਂ ਦੇ ਕਾਰਕੁਨਾਂ ਨੇ ਖ਼ਾਲਿਸਤਾਨ ਲਿਖੇ ਕੇਸਰੀ ਝੰਡੇ ਅਤੇ ਖ਼ਾਲਿਸਤਾਨ ਦੀ ਮੰਗ ਬੈਨਰ ਹੱਥਾਂ ਵਿਚ ਫੜੇ ਹੋਏ ਸਨ।
ਇਸ ਮੌਕੇ ਦਲ ਖਾਲਸਾ ਦੇ ਸਕੱਤਰ ਜਨਰਲ ਕਵਰਪਾਲ ਸਿੰਘ ਬਿੱਟੂ ਤੇ ਭਾਈ ਪਰਮਜੀਤ ਸਿੰਘ ਮੰਡ, ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਜਥੇਦਾਰ ਹਵਾਰਾ ਕਮੇਟੀ ਦੇ ਮੁੱਖ ਬੁਲਾਰੇ ਪ੍ਰੋਫੈਸਰ ਬਲਜਿੰਦਰ ਸਿੰਘ ਅਤੇ ਪੰਚ ਪ੍ਰਧਾਨੀ ਜਥੇ ਦੇ ਮੁਖੀ ਭਾਈ ਦਲਜੀਤ ਸਿੰਘ ਬਿੱਟੂ ਸਮੇਤ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਮੰਥਨ ਤੋਂ ਪਹਿਲਾਂ 'ਆਪ' ਦੇ ਹਲਕਾ ਇੰਚਾਰਜਾਂ, ਚੇਅਰਮੈਨਾਂ ਤੇ ਬਲਾਕ ਪੱਧਰੀ ਸੰਗਠਨ ਇੰਚਾਰਜਾਂ ਵਿਚਕਾਰ ਕਰਵਾਈਆਂ ਗਈਆਂ ਗੇ... ਅਗਲੀ ਖ਼ਬਰ 5 ਮਈ ਨੂੰ ਰਾਸ਼ਟਰਪਤੀ ਨੂੰ ਮਿਲਣਗੇ ਮੁੱਖ ਮੰਤਰੀ ਭਗਵੰਤ ਮਾਨ