12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਨਗਰ ਕੌਂਸਲ ਗੁਰੂਹਰਸਹਾਏ ਚੋਣਾਂ - ਸਵੇਰੇ 10 ਵਜੇ ਤੱਕ 16.47 ਫ਼ੀਸਦੀ ਵੋਟਿੰਗ ਦਰਜ - ਰਿਟਰਨਿੰਗ ਅਫ਼ਸਰ ਹਰਦੀਪ ਸਿੰਘ

ਗੁਰੂਹਰਸਹਾਏ (ਫ਼ਿਰੋਜ਼ਪੁਰ), 5 ਜੁਲਾਈ (ਕਪਿਲ ਕੰਧਾਰੀ) – ਨਗਰ ਕੌਂਸਲ ਗੁਰੂਹਰਸਹਾਏ ਦੀਆਂ ਚੋਣਾਂ ਦੌਰਾਨ ਵੋਟਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਵੇਰ ਤੋਂ ਹੀ ਵੱਖ-ਵੱਖ ਪੋਲਿੰਗ ਬੂਥਾਂ 'ਤੇ ਵੋਟਰਾਂ ਦੀਆਂ...

ਅਜੀਤ ਡੈਸਕ 05-07-2026

ਗੁਰੂਹਰਸਹਾਏ (ਫ਼ਿਰੋਜ਼ਪੁਰ), 5 ਜੁਲਾਈ (ਕਪਿਲ ਕੰਧਾਰੀ) – ਨਗਰ ਕੌਂਸਲ ਗੁਰੂਹਰਸਹਾਏ ਦੀਆਂ ਚੋਣਾਂ ਦੌਰਾਨ ਵੋਟਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਵੇਰ ਤੋਂ ਹੀ ਵੱਖ-ਵੱਖ ਪੋਲਿੰਗ ਬੂਥਾਂ 'ਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ ਅਤੇ ਲੋਕਾਂ ਨੇ ਆਪਣੇ ਮਤਾਧਿਕਾਰ ਦਾ ਇਸਤੇਮਾਲ ਕੀਤਾ।
ਐਸ.ਡੀ.ਐਮ.-ਕਮ-ਰਿਟਰਨਿੰਗ ਅਫ਼ਸਰ ਹਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ 10 ਵਜੇ ਤੱਕ ਨਗਰ ਕੌਂਸਲ ਚੋਣਾਂ ਵਿਚ 16.47 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਅਮਨ-ਸ਼ਾਂਤੀ ਨਾਲ ਚੱਲ ਰਹੀ ਹੈ ਅਤੇ ਸਾਰੇ ਪੋਲਿੰਗ ਬੂਥਾਂ 'ਤੇ ਪ੍ਰਸ਼ਾਸਨ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤਾਂ ਜੋ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ : ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਪੋਲਿੰਗ ਬੂਥਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਸਵੇਰੇ 10 ਵਜੇ ਤੱਕ 12.27 ਫ਼ੀਸਦੀ ਵੋਟਿੰਗ