11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਦੁਪਹਿਰ 2 ਵਜੇ ਤੱਕ 49.83 ਫੀਸਦੀ ਵੋਟਿੰਗ ਦਰਜ, ਵੋਟਰਾਂ ਵਿਚ ਭਾਰੀ ਉਤਸ਼ਾਹ

ਗੁਰੂਹਰਸਹਾਏ, 5 ਜੁਲਾਈ (ਕਪਿਲ ਕੰਧਾਰੀ)– ਨਗਰ ਕੌਂਸਲ ਗੁਰੂਹਰਸਹਾਏ ਦੀਆਂ ਚੋਣਾਂ ਦੌਰਾਨ ਵੋਟਰਾਂ ਵਿਚ...

ਅਜੀਤ ਡੈਸਕ 05-07-2026

ਗੁਰੂਹਰਸਹਾਏ, 5 ਜੁਲਾਈ (ਕਪਿਲ ਕੰਧਾਰੀ)– ਨਗਰ ਕੌਂਸਲ ਗੁਰੂਹਰਸਹਾਏ ਦੀਆਂ ਚੋਣਾਂ ਦੌਰਾਨ ਵੋਟਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਵੇਰ ਤੋਂ ਹੀ ਵੱਖ-ਵੱਖ ਪੋਲਿੰਗ ਬੂਥਾਂ 'ਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਨਜ਼ਰ ਆਈਆਂ ਅਤੇ ਲੋਕਾਂ ਨੇ ਉਤਸ਼ਾਹ ਨਾਲ ਆਪਣੇ ਮਤਾਧਿਕਾਰ ਦੀ ਵਰਤੋਂ ਕੀਤੀ। ਐੱਸ.ਡੀ.ਐੱਮ.-ਕਮ-ਰਿਟਰਨਿੰਗ ਅਫ਼ਸਰ ਹਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਪਹਿਰ 2 ਵਜੇ ਤੱਕ ਨਗਰ ਕੌਂਸਲ ਚੋਣਾਂ ਵਿਚ 49.83 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤਮਈ, ਨਿਰਪੱਖ ਅਤੇ ਸੁਚੱਜੇ ਢੰਗ ਨਾਲ ਚੱਲ ਰਹੀ ਹੈ।

ਸਾਰੇ ਪੋਲਿੰਗ ਕੇਂਦਰਾਂ 'ਤੇ ਲੋੜੀਂਦੀਆਂ ਸਹੂਲਤਾਂ ਅਤੇ ਸੁਰੱਖਿਆ ਪ੍ਰਬੰਧ ਮੁਹੱਈਆ ਕਰਵਾਏ ਗਏ ਹਨ। ਰਿਟਰਨਿੰਗ ਅਫ਼ਸਰ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤਾਂ ਜੋ ਲੋਕਤੰਤਰਿਕ ਪ੍ਰਕਿਰਿਆ ਨੂੰ ਹੋਰ ਮਜ਼ਬੂਤੀ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਚੋਣਾਂ ਦੌਰਾਨ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਖ਼ਬਰ ਲਿਖੇ ਜਾਣ ਤੱਕ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਕੋਈ ਸੂਚਨਾ ਪ੍ਰਾਪਤ ਨਹੀਂ ਹੋਈ।
ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਵੋਟਰਾਂ ਦਾ ਉਤਸ਼ਾਹਪੂਰਵਕ ਰੁਝਾਨ ਦੇਖਣ ਨੂੰ ਮਿਲਿਆ, ਜਿਸ ਕਾਰਨ ਵੋਟਿੰਗ ਪ੍ਰਤੀਸ਼ਤ ਲਗਾਤਾਰ ਵਧ ਰਿਹਾ ਹੈ। ਪ੍ਰਸ਼ਾਸਨ ਨੂੰ ਉਮੀਦ ਹੈ ਕਿ ਸ਼ਾਮ ਤੱਕ ਵੋਟਿੰਗ ਦਾ ਅੰਕੜਾ ਹੋਰ ਵੱਧ ਸਕਦਾ ਹੈ।

ਪਿਛਲੀ ਖ਼ਬਰ ਪੰਜਾਬ ਦੀ ਧੀ ਹਰਪ੍ਰੀਤ ਕੌਰ ਇਟਲੀ ਦੇ ਸਨਬੋਨੀਫਾਚੋ ਪੁਲਿਸ ਸਟੇਸ਼ਨ ਵਿਚ ਆਪਣੀਆਂ ਸੇਵਾਵਾਂ ਪ੍ਰਦਾਨ ਕਰੇਗੀ ਅਗਲੀ ਖ਼ਬਰ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਵਿਚ ਦੁਪਹਿਰ 2 ਵਜੇ ਤੱਕ 43.71 ਵੋਟਿੰਗ ਹੋਈ