11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਜੰਮੂ-ਕਸ਼ਮੀਰ 'ਚ ਸਕੂਲੀ ਕਿਤਾਬਾਂ ਰਾਹੀਂ ਰਾਸ਼ਟਰ ਵਿਰੋਧੀ ਵਿਚਾਰਧਾਰਾ ਫੈਲਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ- ਤਰੁਣ ਚੁੱਘ

ਚੰਡੀਗੜ੍ਹ, 5 ਜੁਲਾਈ (ਸੰਦੀਪ ਕੁਮਾਰ ਮਾਹਨਾ)- ਜੰਮੂ-ਕਸ਼ਮੀਰ ਦੇ ਸਰਕਾਰੀ ਸਕੂਲਾਂ ਵਿਚ ਵਰਤੀਆਂ ਜਾ ਰਹੀਆਂ...

ਅਜੀਤ ਡੈਸਕ 05-07-2026

ਚੰਡੀਗੜ੍ਹ, 5 ਜੁਲਾਈ (ਸੰਦੀਪ ਕੁਮਾਰ ਮਾਹਨਾ)- ਜੰਮੂ-ਕਸ਼ਮੀਰ ਦੇ ਸਰਕਾਰੀ ਸਕੂਲਾਂ ਵਿਚ ਵਰਤੀਆਂ ਜਾ ਰਹੀਆਂ ਕੁੱਝ ਪਾਠ ਪੁਸਤਕਾਂ ਨੂੰ ਲੈ ਕੇ ਭਾਜਪਾ ਨੇ ਤਿੱਖਾ ਵਿਰੋਧ ਦਰਜ ਕਰਵਾਇਆ ਹੈ। ਰਾਜ ਸਭਾ ਮੈਂਬਰ ਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦੋਸ਼ ਲਗਾਇਆ ਕਿ ਇਨ੍ਹਾਂ ਕਿਤਾਬਾਂ 'ਚ ਦੇਸ਼ ਵਿਰੋਧੀ ਸਮੱਗਰੀ ਨੂੰ ਥਾਂ ਦਿੱਤੀ ਗਈ ਹੈ ਅਤੇ ਇਸ ਸਬੰਧੀ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਚੁੱਘ ਨੇ ਇਹ ਵੀ ਕਿਹਾ ਕਿ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਵਲੋਂ ਇਸ ਮਾਮਲੇ ਵਿਚ ਕੀਤੀ ਗਈ ਕਾਰਵਾਈ ਸਵਾਗਤਯੋਗ ਹੈ ਅਤੇ ਇਸ ਨਾਲ ਸਪੱਸ਼ਟ ਸੰਦੇਸ਼ ਜਾਂਦਾ ਹੈ ਕਿ ਦੇਸ਼ ਵਿਰੋਧੀ ਸਮੱਗਰੀ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਸਿੱਖਿਆ ਪ੍ਰਣਾਲੀ ਨੂੰ ਰਾਸ਼ਟਰ ਨਿਰਮਾਣ ਦਾ ਅਹਿਮ ਆਧਾਰ ਦੱਸਦਿਆਂ ਕਿਹਾ ਕਿ ਪਾਠ ਪੁਸਤਕਾਂ ਵਿਚ ਤੱਥਾਂ ਨਾਲ ਛੇੜਛਾੜ ਜਾਂ ਦੇਸ਼ ਵਿਰੋਧੀ ਵਿਚਾਰਧਾਰਾ ਨੂੰ ਥਾਂ ਦੇਣਾ ਕਿਸੇ ਵੀ ਹਾਲਤ ਵਿਚ ਮਨਜ਼ੂਰ ਨਹੀਂ ਕੀਤਾ ਜਾ ਸਕਦਾ।

ਪਿਛਲੀ ਖ਼ਬਰ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਚੱਲ ਰਿਹਾ ਪੰਥਕ ਇਕੱਠ ਹੋਇਆ ਸਮਾਪਤ ਅਗਲੀ ਖ਼ਬਰ ਪੰਜਾਬ ਦੀ ਧੀ ਹਰਪ੍ਰੀਤ ਕੌਰ ਇਟਲੀ ਦੇ ਸਨਬੋਨੀਫਾਚੋ ਪੁਲਿਸ ਸਟੇਸ਼ਨ ਵਿਚ ਆਪਣੀਆਂ ਸੇਵਾਵਾਂ ਪ੍ਰਦਾਨ ਕਰੇਗੀ