10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਕਾਂਗਰਸ ਹਾਈਕਮਾਂਡ ਦਾ ਫ਼ੈਸਲਾ ਸਿਰ ਮੱਥੇ ਹੋਣਾ ਚਾਹੀਦਾ- ਕੰਗ

ਖਰੜ, 5 ਜੁਲਾਈ (ਤਰਸੇਮ ਸਿੰਘ ਜੰਡਪੁਰੀ)- ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ...

ਅਜੀਤ ਡੈਸਕ 05-07-2026

ਖਰੜ, 5 ਜੁਲਾਈ (ਤਰਸੇਮ ਸਿੰਘ ਜੰਡਪੁਰੀ)- ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਚੰਨੀ ਵੜਿੰਗ ਵਿਵਾਦ ਤੇ ਕਿਹਾ ਹੈ ਕਿ ਕਾਂਗਰਸ ਹਾਈਕਮਾਂਡ ਨੇ ਪੰਜਾਬ ਦੀ ਲੀਡਰਸ਼ਿਪ ਲਈ ਵਧੀਆ ਫੈਸਲਾ ਕੀਤਾ ਹੈ। ਇਸ ਕਰਕੇ ਕਾਂਗਰਸ ਹਾਈਕਮਾਂਡ ਦਾ ਫ਼ੈਸਲਾ ਸਿਰ ਮੱਥੇ ਹੋਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਸੀਨੀਅਰ ਕਾਂਗਰਸੀ ਆਗੂ ਸ਼ਮਸ਼ੇਰ ਸਿੰਘ ਦੁੱਲੋ ਅਤੇ ਬ੍ਰਹਮ ਮਹਿੰਦਰਾ ਤੇ ਹੋਰ ਸੀਨੀਅਰ ਮੈਂਬਰਾਂ ਨਾਲ ਤਾਲਮੇਲ ਕਰਕੇ ਅਤੇ ਕਮੇਟੀ ਬਣਾ ਕੇ ਇਸ ਮਸਲੇ ਨੂੰ ਠੀਕ ਕਰਨਾ ਚਾਹੀਦਾ ਹੈ। ਨੁਕਤਾ ਚੀਨੀ ਕਰਨ ਨਾਲ ਕਾਂਗਰਸ ਦਾ ਬਹੁਤ ਵੱਡਾ ਨੁਕਸਾਨ ਹੋਵੇਗਾ।

ਪਿਛਲੀ ਖ਼ਬਰ ਅੰਤਿਮ ਤੌਰ 'ਤੇ 63.50 ਫੀਸਦੀ ਵੋਟਿੰਗ ਦਰਜ, ਰਿਟਰਨਿੰਗ ਅਫ਼ਸਰ ਹਰਦੀਪ ਸਿੰਘ ਅਗਲੀ ਖ਼ਬਰ ਨਗਰ ਪੰਚਾਇਤ ਮਮਦੋਟ ਦੇ ਦੋਵਾਂ ਵਾਰਡਾਂ ਵਿਚੋ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਿੱਤੇ