09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਕਾਰਕੋਰ 'ਚ ਕਥਿਤ ਨਾਜਾਇਜ਼ ਮਾਈਨਿੰਗ ਦੇ ਦੋਸ਼, ਲੋਕਾਂ ਨੇ ਕੀਤੀ ਕਾਰਵਾਈ ਦੀ ਮੰਗ

ਡੇਰਾਬੱਸੀ, 5 ਜੁਲਾਈ- ਡੇਰਾਬੱਸੀ ਹਲਕੇ ਦੇ ਪਿੰਡ ਕਾਰਕੋਰ ਵਿਚ ਕਥਿਤ ਨਾਜਾਇਜ਼ ਮਾਈਨਿੰਗ ਨੂੰ...

ਅਜੀਤ ਡੈਸਕ 05-07-2026

ਡੇਰਾਬੱਸੀ, 5 ਜੁਲਾਈ- ਡੇਰਾਬੱਸੀ ਹਲਕੇ ਦੇ ਪਿੰਡ ਕਾਰਕੋਰ ਵਿਚ ਕਥਿਤ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਥਾਨਕ ਲੋਕਾਂ ਵਿਚ ਰੋਸ ਹੈ। ਲੋਕਾਂ ਦਾ ਦੋਸ਼ ਹੈ ਕਿ ਰਾਤ ਦੇ ਸਮੇਂ ਮਿੱਟੀ ਨਾਲ ਭਰੇ ਡੰਪਰ ਬੇਰੋਕ-ਟੋਕ ਚੱਲ ਰਹੇ ਹਨ, ਜਿਸ ਕਾਰਨ ਸੜਕਾਂ 'ਤੇ ਮਿੱਟੀ ਫੈਲ ਰਹੀ ਹੈ ਅਤੇ ਹਾਦਸਿਆਂ ਦਾ ਖਤਰਾ ਵੀ ਬਣਿਆ ਹੋਇਆ ਹੈ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕਾਰਕੋਰ ਖੇਤਰ ਵਿੱਚ ਮਿੱਟੀ ਦਾ ਠੇਕਾ ਚੱਲ ਰਿਹਾ ਹੈ, ਪਰ ਨਿਯਮਾਂ ਦੀ ਪਾਲਣਾ ਨਹੀਂ ਹੋ ਰਹੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਭਾਰੀ ਵਾਹਨਾਂ ਦੀ ਆਵਾਜਾਈ ਨਾਲ ਵਾਤਾਵਰਣ ਵੀ ਪ੍ਰਭਾਵਿਤ ਹੋ ਰਿਹਾ ਹੈ।

ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਜਾਂਚ ਕਰਵਾਈ ਜਾਵੇ ਅਤੇ ਜੇਕਰ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਸੰਬੰਧਿਤ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਪਿਛਲੀ ਖ਼ਬਰ ਸੱਪ ਦੇ ਡੱਸਣ ਕਾਰਨ ਮਾਸੂਮ ਬੱਚੇ ਦੀ ਮੌਤ ਅਗਲੀ ਖ਼ਬਰ ਰੈਵੇਵਨਿਊ ਪਟਵਾਰ ਯੂਨੀਅਨ ਵਲੋਂ 10 ਜੁਲਾਈ ਨੂੰ‌ ਜਲੰਧਰ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸੰਕੇਤਕ ਧਰਨਾ ਦਿੱਤਾ ਜਾਵੇਗਾ- ਸ...