08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਬੀ.ਕੇ.ਯੂ. ਉਗਰਾਹਾਂ ਵਲੋਂ ਅਮਰੀਕਾ ਨਾਲ ਟਰੇਡ ਡੀਲ ਦੇ ਵਿਰੋਧ ਵਿਚ ਕੀਤੀ ਗਈ ਮੀਟਿੰਗ

ਦਿੜ੍ਹਬਾ ਮੰਡੀ (ਸੰਗਰੂਰ), 6 ਜੁਲਾਈ (ਜਸਵੀਰ ਸਿੰਘ ਔਜਲਾ)- ਪਿੰਡ ਛਾਹੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ...

ਅਜੀਤ ਡੈਸਕ 06-07-2026

ਦਿੜ੍ਹਬਾ ਮੰਡੀ (ਸੰਗਰੂਰ), 6 ਜੁਲਾਈ (ਜਸਵੀਰ ਸਿੰਘ ਔਜਲਾ)- ਪਿੰਡ ਛਾਹੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਇਕਾਈ ਪ੍ਰਧਾਨ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਮਾਤਾ-ਭੈਣਾਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਮਹਿਲਾਂ ਅਤੇ ਬਲਾਕ ਆਗੂ ਹਰਬੰਸ ਸਿੰਘ ਦਿੜ੍ਹਬਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤੀ ਜਾ ਰਹੀ ਟਰੇਡ ਡੀਲ ਪੰਜਾਬ ਦੀ ਖੇਤੀ ਅਤੇ ਕਿਸਾਨਾਂ ਲਈ ਬਹੁਤ ਘਾਤਕ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਇਹ ਸਮਝੌਤਾ ਲਾਗੂ ਹੁੰਦਾ ਹੈ ਤਾਂ ਖੇਤੀਬਾੜੀ ਨੂੰ ਭਾਰੀ ਨੁਕਸਾਨ ਪਹੁੰਚੇਗਾ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਵੀ ਮਾੜੀ ਹੋ ਜਾਵੇਗੀ।

 

ਪਿਛਲੀ ਖ਼ਬਰ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ 'ਤੇ ਹਾਈਕੋਰਟ ਦਾ ਅਹਿਮ ਫੈਸਲਾ, ਦਿੱਲੀ ਜੇਲ੍ਹ ਸੁਪਰਡੈਂਟ ਨੂੰ ਅਰਜ਼ੀ ਭੇਜਣ ਦੇ ਨ... ਅਗਲੀ ਖ਼ਬਰ ਪੁਣੇ ਵਿਚ ਖਿਸਕੀ ਜ਼ਮੀਨ, ਇਕ ਦੀ ਮੌਤ, ਬਚਾਅ ਕਾਰਜ ਜਾਰੀ