06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸਿੱਟ ਅੱਗੇ ਪੇਸ਼ ਹੋਣ ਲਈ ਪੁੱਜੇ ਵਿਜੇ ਸਾਂਪਲਾ

ਚੰਡੀਗੜ੍ਹ, 7 ਜੁਲਾਈ (ਸੰਦੀਪ ਮਾਹਨਾ)- ਭਾਜਪਾ ਦੇ ਸੀਨੀਅਰ ਆਗੂ ਅਤੇ ਐਸ. ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਐਸ. ਆਈ. ਟੀ. ਮੁਹਰੇ ਪੇਸ਼ ਹੋਣ ਲਈ ਚੰਡੀਗੜ੍ਹ ਦੇ ਸੈਕਟਰ....

ਅਜੀਤ ਡੈਸਕ 07-07-2026

ਚੰਡੀਗੜ੍ਹ, 7 ਜੁਲਾਈ (ਸੰਦੀਪ ਮਾਹਨਾ)- ਭਾਜਪਾ ਦੇ ਸੀਨੀਅਰ ਆਗੂ ਅਤੇ ਐਸ. ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਐਸ. ਆਈ. ਟੀ. ਮੁਹਰੇ ਪੇਸ਼ ਹੋਣ ਲਈ ਚੰਡੀਗੜ੍ਹ ਦੇ ਸੈਕਟਰ 32 ਸਥਿਤ ਪੰਜਾਬ ਪੁਲਿਸ ਆਫਿਸਰ ਇੰਸਟੀਚਿਊਟ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਬੇਅਦਬੀ ਮਾਮਲੇ ਨੂੰ ਲੈ ਕੇ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ।

ਸਿੱਟ ਵਲੋਂ ਦੂਜੀ ਵਾਰ ਨੋਟਿਸ ਭੇਜਿਆ ਗਿਆ ਹੈ, ਮੈਂ ਉਨ੍ਹਾਂ ਨੂੰ ਕਿਹਾ ਕਿ ਕੋਈ ਕਾਗ਼ਜ਼ੀ ਦਸਤਾਵੇਜ ਦਿੱਤੇ ਜਾਣ ਉਸ ਤੋਂ ਬਾਅਦ ਹੀ ਜਵਾਬ ਦੇ ਸਕਾਂਗਾ। ਅਕਾਲੀ ਭਾਜਪਾ ਸਰਕਾਰ ਮੌਕੇ ਕਈ ਮੰਗ ਪੱਤਰ ਸੌਂਪੇ, ਪਰ ਸਿੱਟ ਵਲੋਂ ਅਜੇ ਤੱਕ ਕਿਸ ਮੰਗ ਪੱਤਰ ਬਾਰੇ ਸਪੱਸ਼ਟੀਕਰਨ ਮੰਗਿਆ ਜਾ ਰਿਹਾ ਹੈ, ਉਹ ਨਹੀਂ ਦੱਸਿਆ ਜਾ ਰਿਹਾ। ਜਾਣਬੁੱਝ ਕੇ ਭਾਜਪਾ ਨੂੰ ਇਸ ਮਾਮਲੇ ਵਿਚ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਟਰੱਕ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ ਅਗਲੀ ਖ਼ਬਰ 26 ਸਾਲਾ ਨੌਜਵਾਨ ਦੀ ਕੈਨੇਡਾ ਵਿਚ ਨਹਿਰ 'ਚ ਡੁੱਬਣ ਕਾਰਨ ਮੌਤ