04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਹਰਭਜਨ ਸਿੰਘ ਈ.ਟੀ.ਓ. ਨੇ ਵੈਨਾਂ ਨੂੰ ਦਿਖਾਈ ਹਰੀ ਝੰਡੀ

ਚੰਡੀਗੜ੍ਹ, 7 ਜੁਲਾਈ- ਕੈਬਿਨੇਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਗੁਰੂ ਰਵਿਦਾਸ ਜੀ ਦੇ 650ਵੇਂ...

ਅਜੀਤ ਡੈਸਕ 07-07-2026

ਚੰਡੀਗੜ੍ਹ, 7 ਜੁਲਾਈ- ਕੈਬਿਨੇਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਦੇ ਫ਼ਲਸਫ਼ੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਮਾਨ ਸਰਕਾਰ ਵਲੋਂ ਇਕ ਵਿਸ਼ੇਸ਼ ਡਾਕੂਮੈਂਟਰੀ ਦਿਖਾਉਣ ਲਈ ਵੈਨਾਂ ਨੂੰ ਅੰਮ੍ਰਿਤਸਰ ਵਿਖੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਦੌਰਾਨ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਡਾਕੂਮੈਂਟਰੀ ਦੇ ਪ੍ਰਸਾਰ ਲਈ ਐਲ.ਈ.ਡੀ. ਵੈਨਾਂ ਪੰਜਾਬ ਭਰ ਵਿਚ ਸੰਗਤਾਂ ਤੱਕ ਪਹੁੰਚਣਗੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਜ਼ਿਲ੍ਹੇ ਵਿਚ 6.5 ਲੱਖ ਬੂਟੇ ਲਗਾਏ ਜਾਣਗੇ। ਮੈਰਾਥਨ ਦੌੜ, ਸਾਈਕਲ ਰੈਲੀ ਅਤੇ ਡਰੋਨ ਸ਼ੋਅ ਦਾ ਖ਼ਾਸ ਆਯੋਜਨ ਕੀਤਾ ਜਾਵੇਗਾ।

ਪਿਛਲੀ ਖ਼ਬਰ 25 ਗ੍ਰਾਮ ਹੈਰੋਇਨ ਸਮੇਤ 1 ਕਾਬੂ ਅਗਲੀ ਖ਼ਬਰ ਕੈਨੇਡਾ ਗਏ ਪੰਜਾਬ ਦੇ ਦੋ ਨੌਜਵਾਨਾਂ ਦੀ ਨਹਿਰ ਵਿਚ ਡੁੱਬਣ ਕਾਰਣ ਹੋਈ ਮੌਤ