03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨ ਦਾ ਕਤਲ

ਮੌੜ ਮੰਡੀ (ਬਠਿੰਡਾ), 8 ਜੁਲਾਈ (ਗੁਰਜੀਤ ਸਿੰਘ ਕਮਾਲੂ) - ਪਿੰਡ ਘੁੰਮਣ ਕਲਾਂ ਵਿਖੇ ਪੁਰਾਣੀ ਰੰਜਿਸ਼ ਦੇ ਚਲਦਿਆਂ ਇਕ ਨੌਜਵਾਨ ਦਾ ਕਤਲ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਘੁੰਮਣ ਕਲਾਂ ਦੇ ਨੌਜਵਾਨ ਰਜਿੰਦਰ ਸਿੰਘ...

ਅਜੀਤ ਡੈਸਕ 08-07-2026

ਮੌੜ ਮੰਡੀ (ਬਠਿੰਡਾ), 8 ਜੁਲਾਈ (ਗੁਰਜੀਤ ਸਿੰਘ ਕਮਾਲੂ) - ਪਿੰਡ ਘੁੰਮਣ ਕਲਾਂ ਵਿਖੇ ਪੁਰਾਣੀ ਰੰਜਿਸ਼ ਦੇ ਚਲਦਿਆਂ ਇਕ ਨੌਜਵਾਨ ਦਾ ਕਤਲ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਘੁੰਮਣ ਕਲਾਂ ਦੇ ਨੌਜਵਾਨ ਰਜਿੰਦਰ ਸਿੰਘ ਪੁੱਤਰ ਜੱਗਾ ਸਿੰਘ ਦਾ ਪਿੰਡ ਦੇ ਹੀ ਹੋਰ ਵਿਅਕਤੀਆਂ ਨਾਲ ਕਾਫੀ ਸਮੇੰ ਤੋਂ ਰੌਲਾ ਚੱਲ ਰਿਹਾ ਸੀ, ਜਿਸ ਕਾਰਨ ਅੱਜ ਉਨ੍ਹਾਂ ਵਿਅਕਤੀਆਂ ਵਲੋਂ ਉਸ ਦਾ ਕਤਲ ਕਰ ਦਿੱਤਾ ਗਿਆ। ਐੱਸ.ਐੱਚ.ਓ. ਮੌੜ ਤਰੁਣਦੀਪ ਸਿੰਘ ਨੇ ਦੱਸਿਆ ਕਿ ਇਸ ਕਤਲ ਦੇ ਸੰਬੰਧ ਵਿਚ ਰਾਜਦੀਪ ਸਿੰਘ ਅਤੇ ਕਰਨੈਲ ਸਿੰਘ ਵਿਰੁੱਧ ਮਾਮਲਾ ਦਰਜ਼ ਕਰ ਲਿਆ ਹੈ। 

ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਤੇ ਨਿਹੰਗ ਸਿੰਘ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਅਗਲੀ ਖ਼ਬਰ ਚੰਡੀਗੜ੍ਹ ਕੈਮਿਸਟ ਸ਼ਾਪ ਕੈਸ਼ੀਅਰ ਕਤਲ ਮਾਮਲੇ ਨਾਲ ਜੁੜੇ ਮੁਲਜ਼ਮਾਂ ਬਾਰੇ ਵੱਡਾ ਖ਼ੁਲਾਸਾ