02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਦੀ ਹੋਈ ਮੌਤ

ਕਪੂਰਥਲਾ, 8 ਜੁਲਾਈ (ਅਮਨਜੋਤ ਸਿੰਘ ਵਾਲੀਆ) - ਕੇਂਦਰੀ ਜੇਲ੍ਹ ਵਿਚ ਬੀਤੀ ਦੇਰ ਰਾਤ ਇਕ ਹਵਾਲਾਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਜਸ਼ਨ...

ਅਜੀਤ ਡੈਸਕ 08-07-2026

ਕਪੂਰਥਲਾ, 8 ਜੁਲਾਈ (ਅਮਨਜੋਤ ਸਿੰਘ ਵਾਲੀਆ) - ਕੇਂਦਰੀ ਜੇਲ੍ਹ ਵਿਚ ਬੀਤੀ ਦੇਰ ਰਾਤ ਇਕ ਹਵਾਲਾਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਜਸ਼ਨ ਨੇ ਦੱਸਿਆ ਕਿ ਇਕ ਕੇਂਦਰੀ ਜੇਲ੍ਹ ਵਿਚ ਲੜ੍ਹਾਈ ਝਗੜੇ ਦੇ ਕੇਸ ਵਿਚ ਬੰਦ ਹਵਾਲਾਤੀ, ਜਿਸ ਦਾ ਨਾਂਅ ਹਰਪ੍ਰੀਤ ਚਾਹਲ ਪੁੱਤਰ ਸਵਰਨ ਦਾਸ, ਨੂੰ ਬਿਮਾਰੀ ਹੋਣ ਕਾਰਨ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ । ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ।

ਪਿਛਲੀ ਖ਼ਬਰ ਸੰਗਰੂਰ ਵਿਚ ਗੈਰ-ਮਿਆਰੀ ਖਾਦਾਂ, ਕੀਟਨਾਸ਼ਕਾਂ ਆਦਿ ਵੇਚਣ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ ਅਗਲੀ ਖ਼ਬਰ ਪਾਕਿਸਤਾਨ ਨੇ ਵੰਡ ਤੋਂ ਕਰੀਬ 77 ਸਾਲ ਬਾਅਦ ਸਿੱਖ ਸੰਗਤ ਲਈ ਮੁੜ ਖੋਲ੍ਹਿਆ ਲਾਹੌਰ ਸਥਿਤ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ...