31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਬਾਬਾ ਕੇਸਰ ਸਿੰਘ ਜੀ ਠਾਕੁਰ ਦਾ ਸਲਾਨਾ ਕਰਵਾਇਆ ਗਿਆ ਜੋੜ ਮੇਲਾ

ਅਟਾਰੀ (ਅੰਮ੍ਰਿਤਸਰ), 9 ਜੁਲਾਈ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਹਲਕਾ ਅਟਾਰੀ ਦੇ ਸਰਹੱਦੀ ਪਿੰਡ ਮਹਾਵਾ ਵਿਖੇ ਧੰਨ ਧੰਨ ਬਾਬਾ ਕੇਸਰ ਸਿੰਘ ਜੀ ਠਾਕੁਰ...

ਅਜੀਤ ਡੈਸਕ 09-07-2026

ਅਟਾਰੀ (ਅੰਮ੍ਰਿਤਸਰ), 9 ਜੁਲਾਈ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਹਲਕਾ ਅਟਾਰੀ ਦੇ ਸਰਹੱਦੀ ਪਿੰਡ ਮਹਾਵਾ ਵਿਖੇ ਧੰਨ ਧੰਨ ਬਾਬਾ ਕੇਸਰ ਸਿੰਘ ਜੀ ਠਾਕੁਰ ਦੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਗੁਰਦੁਆਰਾ ਡੇਰਾ ਬਾਬਾ ਠਾਕੁਰ ਜੀ ਦੇ ਮੁੱਖ ਸੇਵਾਦਾਰ ਸਰਪ੍ਰੀਤ ਸਿੰਘ ਨਾਮਧਾਰੀ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਏ ਗਏ। ਉਪਰੰਤ ਖੁੱਲ੍ਹੇ ਪੰਡਾਲ ਵਿਚ ਦੀਵਾਨ ਸਜਾਏ ਗਏ ਜੋ ਰਾਤ ਦਿਨ ਚਲਦੇ ਰਹੇ। ਇਸ ਮੌਕੇ ਪੰਥ ਪ੍ਰਸਿੱਧ ਰਾਗੀ-ਢਾਡੀ ਅਤੇ ਕਵੀਸ਼ਰੀ ਜਥੇ ਵੱਡੀ ਗਿਣਤੀ ਵਿਚ ਪਹੁੰਚੇ ਹੋਏ ਸਨ, ਜਿਨ੍ਹਾਂ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ ਗਿਆ। ਸਵ. ਬਾਬਾ ਸ਼ਿੰਦਾ ਸਿੰਘ ਵਲੋਂ ਗੁਰਦੁਆਰਾ ਸਾਹਿਬ ਦੇ ਨਵੇਂ ਮੁੱਖ ਸੇਵਾਦਾਰ ਸਰਪ੍ਰੀਤ ਸਿੰਘ ਮਹਾਵਾ ਨੂੰ ਸੇਵਾ ਸੌਂਪ ਦਿੱਤੀ ਗਈ ਸੀ, ਜਿਨ੍ਹਾਂ ਨੇ ਕਥਾ ਕੀਰਤਨ ਕਰਕੇ ਨਾਮਧਾਰੀ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ। ਸਲਾਨਾ ਜੋੜ ਮੇਲੇ ਮੌਕੇ ਇਲਾਕੇ ਦੀਆਂ ਸੰਗਤਾਂ ਅਤੇ ਨਾਮਧਾਰੀ ਸ਼ਰਧਾਲੂ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੇ ਸਨ। ਪ੍ਰਬੰਧਕਾਂ ਵਲੋਂ ਆਈਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਮੇਲੇ ਵਿਚ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। 

ਪਿਛਲੀ ਖ਼ਬਰ ਜੇਲ੍ਹ ਵਿਚ ਬੰਦ ਹਵਾਲਾਤੀ ਦੀ ਮੌਤ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੇ ਲਾਇਆ ਸਿਵਲ ਹਸਪਤਾਲ ਦੇ ਬਾਹਰ ਧਰਨਾ ਅਗਲੀ ਖ਼ਬਰ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਤੀਜੇ ਦਿਨ ਵੀ ਕੰਮਕਾਜ ਠੱਪ ਕਰ ਕੇ ਕੀਤੀ ਨਾਅਰੇਬਾਜ਼ੀ