30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਪਿਛਲੇ ਪੰਜ ਸਾਲਾਂ ਦੌਰਾਨ ਪੰਜਾਬ ਦੇ ਮਾਲੀਏ ਵਿਚ 100 ਫ਼ੀਸਦੀ ਵਾਧਾ ਹੋਇਆ - ਚੀਮਾ

ਸੰਗਰੂਰ, 9 ਜੁਲਾਈ (ਧੀਰਜ ਪਸੋਰੀਆ) - ਸੂਬੇ ਵਿਚ ਲੋਕਾਂ ਦੀ ਜ਼ਿੰਦਗੀ ਨੂੰ ਸਿਖਾਲਾ ਕਰਨ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪਿਛਲੇ ਪੰਜ ਸਾਲਾਂ ਵਿਚ...

ਅਜੀਤ ਡੈਸਕ 09-07-2026

ਸੰਗਰੂਰ, 9 ਜੁਲਾਈ (ਧੀਰਜ ਪਸੋਰੀਆ) - ਸੂਬੇ ਵਿਚ ਲੋਕਾਂ ਦੀ ਜ਼ਿੰਦਗੀ ਨੂੰ ਸਿਖਾਲਾ ਕਰਨ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪਿਛਲੇ ਪੰਜ ਸਾਲਾਂ ਵਿਚ ਪੰਜਾਬ ਦੇ ਮਾਲੀਏ ਵਿਚ ਹੁੰਦੀ ਚੋਰੀ ਨੂੰ ਰੋਕ ਕੇ ਇਸ ਵਿਚ 100 ਫ਼ੀਸਦੀ ਤੱਕ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਜੀ.ਐਸ.ਟੀ. ਕਲੈਕਸ਼ਨ 60288 ਕਰੋੜ ਰੁਪਏ ਸੀ, ਜਿਸ ਨੂੰ ਵਧਾ ਕੇ ਹੁਣ 123000 ਕਰੋੜ ਤੱਕ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਾਰੀਆਂ ਚੋਰ ਮੋਰੀਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸਟੈਂਪ ਡਿਊਟੀ ਦੇ ਵਿਚ ਵੀ ਵੱਡਾ ਵਾਧਾ ਹੋਇਆ ਹੈ। ਐਕਸਾਈਜ ਦੀ ਗੱਲ ਕਰੀਏ ਤਾਂ ਪਿਛਲੀਆਂ ਸਰਕਾਰਾਂ 50 ਸਾਲਾਂ ਵਿਚ ਐਕਸਾਈਜ ਨੂੰ 6155 ਕਰੋੜ ਤੱਕ ਹੀ ਲਿਜਾ ਸਕੀਆਂ ਸਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਨੂੰ ਪੰਜ ਸਾਲਾਂ ਵਿਚ 12800 ਕਰੋੜ ਰੁਪਏ ਤੱਕ ਲੈ ਗਈ ਹੈ। ਇਹ ਸਿਰਫ਼ ਤੇ ਸਿਰਫ਼ ਇਮਾਨਦਾਰੀ ਦਾ ਹੀ ਨਤੀਜਾ ਹੈ, ਇਸੇ ਦੀ ਬਦੌਲਤ ਹੀ ਸੂਬੇ ਵਿਚ ਵੱਖ-ਵੱਖ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ।

ਪਿਛਲੀ ਖ਼ਬਰ ਫ਼ੌਜ ਦੇ ਜਵਾਨ ਦਾ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਅਗਲੀ ਖ਼ਬਰ 31,000 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਥਿਤ ਨਸ਼ਾ ਤਸਕਰ ਗ੍ਰਿਫ਼ਤਾਰ