28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪ੍ਰਧਾਨ ਮੰਤਰੀ ਦੇ ਸਵਾਗਤ ਲਈ ਐੱਸ. ਐੱਮ. ਐੱਸ. ਸੰਧੂ ਵਲੋਂ ਜ਼ੀਰਕਪੁਰ 'ਚ ਸਫ਼ਾਈ ਅਭਿਆਨ

ਜ਼ੀਰਕਪੁਰ, 15 ਜੁਲਾਈ, (ਹੈਪੀ ਪੰਡਵਾਲਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਦੇ ਪੰਜਾਬ ਦੌਰੇ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵਲੋਂ ਸਵੱਛਤਾ ਅਭਿਆਨ ਦੀ ਸ਼ੁਰੂਆਤ ਕੀਤੀ....

ਅਜੀਤ ਡੈਸਕ 15-07-2026

ਜ਼ੀਰਕਪੁਰ, 15 ਜੁਲਾਈ, (ਹੈਪੀ ਪੰਡਵਾਲਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਦੇ ਪੰਜਾਬ ਦੌਰੇ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵਲੋਂ ਸਵੱਛਤਾ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਫੋਟੈਕ ਦੇ ਸਾਬਕਾ ਚੇਅਰਮੈਨ ਐਸ.ਐਮ.ਐਸ. ਸੰਧੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੇ "ਸਵੱਛ ਭਾਰਤ" ਅਭਿਆਨ ਤਹਿਤ ਜ਼ੀਰਕਪੁਰ ਦੇ ਹਰ ਮੰਡਲ ਵਿਚ ਪੰਜ ਥਾਵਾਂ 'ਤੇ ਸਫ਼ਾਈ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਆਖਿਆ ਕਿ ਇਸ ਮੁਹਿੰਮ ਦਾ ਮਕਸਦ ਲੋਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕਰਨਾ ਹੈ। ਸੰਧੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਚੰਡੀਗੜ੍ਹ ਦੌਰੇ ਦੌਰਾਨ ਜ਼ੀਰਕਪੁਰ ਅਤੇ ਟਰਾਈਸਿਟੀ ਲਈ 6,000 ਕਰੋੜ ਰੁਪਏ ਤੋਂ ਵੱਧ ਦੀਆਂ ਵਿਕਾਸ ਪਰਿਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਇਨ੍ਹਾਂ ਵਿਚ ਲਗਭਗ 1,878 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 19.2 ਕਿਲੋਮੀਟਰ ਲੰਬੀ ਛੇ-ਲੇਨ ਜ਼ੀਰਕਪੁਰ ਬਾਈਪਾਸ ਸੜਕ ਪਰਿਯੋਜਨਾ, 1,525 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣੇ ਆਈ.ਟੀ. ਸਿਟੀ-ਕੁਰਾਲੀ ਐਕਸਪ੍ਰੈੱਸਵੇ ਦਾ ਉਦਘਾਟਨ ਅਤੇ ਪੀ.ਜੀ.ਆਈ. ਵਿਚ ਲਗਭਗ 1,200 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਸਿਹਤ ਸਹੂਲਤਾਂ, ਜਿਨ੍ਹਾਂ ਵਿਚ ਐਡਵਾਂਸਡ ਨਿਊਰੋਸਾਇੰਸਜ਼ ਸੈਂਟਰ ਅਤੇ ਐਡਵਾਂਸਡ ਮਦਰ ਐਂਡ ਚਾਈਲਡ ਸੈਂਟਰ ਸ਼ਾਮਿਲ ਹਨ, ਦਾ ਲੋਕ ਅਰਪਣ ਪ੍ਰਮੁੱਖ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਜ਼ੀਰਕਪੁਰ, ਮੋਹਾਲੀ ਅਤੇ ਪੰਚਕੂਲਾ ਦੇ ਲੋਕਾਂ ਨੂੰ ਟ੍ਰੈਫਿਕ ਜਾਮ ਤੋਂ ਵੱਡੀ ਰਾਹਤ ਮਿਲੇਗੀ ਅਤੇ ਸਿਹਤ ਸਹੂਲਤਾਂ ਵਿਚ ਵੀ ਮਹੱਤਵਪੂਰਨ ਸੁਧਾਰ ਹੋਵੇਗਾ। ਐਸ.ਐਮ.ਐਸ. ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਸੂਬੇ ਦੇ ਵਿਕਾਸ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਪੰਜਾਬ ਨਾਲ ਪੁਰਾਣਾ ਨਾਤਾ ਰਿਹਾ ਹੈ ਅਤੇ ਉਨ੍ਹਾਂ ਦਾ ਉਦੇਸ਼ ਸੂਬੇ ਨੂੰ ਵਿਕਾਸ ਦੀ ਨਵੀਂ ਦਿਸ਼ਾ ਦੇਣਾ ਹੈ। ਇਸ ਦੌਰਾਨ ਉਨ੍ਹਾਂ ਨੇ 2022 ਵਿਚ ਫਿਰੋਜ਼ਪੁਰ ਵਿਚ ਪ੍ਰਧਾਨ ਮੰਤਰੀ ਦੇ ਕਾਫਲੇ ਨੂੰ ਰੋਕੇ ਜਾਣ ਦੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਘਟਨਾ ਪੰਜਾਬ ਲਈ ਵਿਕਾਸ ਦੇ ਸੰਦਰਭ ਵਿਚ ਵੱਡਾ ਝਟਕਾ ਸੀ, ਕਿਉਂਕਿ ਉਸ ਸਮੇਂ ਸਰਕਾਰ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿਚ ਨਾਕਾਮ ਰਹੀ ਸੀ।

ਪਿਛਲੀ ਖ਼ਬਰ ਪੰਜਾਬ ਦੇ ਸਾਰੇ ਆਗੂਆਂ ਨਾਲ ਮੁਲਾਕਾਤ ਸੰਬੰਧੀ ਹਾਈਕਮਾਂਡ ਨੂੰ ਸੌਂਪੀ ਗਈ ਹੈ ਪੂਰੀ ਰਿਪੋਰਟ- ਭੁਪੇਸ਼ ਬਘੇਲ ਅਗਲੀ ਖ਼ਬਰ ਭਾਰਤ ਅਮਰੀਕਾ ਸਮਝੌਤੇ ਦੇ ਵਿਰੋਧ ਵਿਚ ਪੰਧੇਰ ਦੀ ਅਗਵਾਈ ਹੇਠ ਜਥਾ ਰਵਾਨਾ