ਮਹਿਲ ਕਲਾਂ, (ਬਰਨਾਲਾ), 15 ਜੁਲਾਈ (ਅਵਤਾਰ ਸਿੰਘ ਅਣਖੀ)- ਹਲਕਾ ਮਹਿਲ ਕਲਾਂ ਦੇ ਪਿੰਡ ਰਾਏਸਰ ਪੰਜਾਬ ਵਿਖੇ ਮਜ਼ਦੂਰ ਪਰਿਵਾਰਾਂ ਦੀਆਂ ਪੰਜ ਔਰਤਾਂ ਨੇ ਹੱਥਾਂ 'ਚ ਪੈਟਰੋਲ ਦੀਆਂ ਬੋਤਲਾਂ ਚੁੱਕ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਕੇ ਪਿੰਡ ਦੀ ਮਹਿਲਾ ਸਰਪੰਚ ਖਿਲਾਫ਼ ਰੋਸ ਪ੍ਰਗਟ ਕੀਤਾ। ਉਨ੍ਹਾਂ ਸਰਪੰਚ ਉਪਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਉਂਦਿਆ ਕਿਹਾ ਕਿ ਸਰਪੰਚ ਵਲੋਂ ਉਨ੍ਹਾਂ ਨੂੰ 40 ਸਾਲ ਤੋਂ ਲਗਾਈਆਂ ਜਾ ਰਹੀਆਂ ਰੂੜੀਆਂ ਵਾਲੀ ਥਾਂ ਨੂੰ ਧੱਕੇ ਨਾਲ ਖਾਲੀ ਕਰਵਾ ਕੇ ਇਸ ਥਾਂ ’ਤੇ ਪਾਰਕ ਬਣਾਇਆ ਜਾ ਰਿਹਾ ਹੈ। ਪੀੜਤ ਔਰਤਾਂ ਦਾ ਕਹਿਣਾ ਹੈ ਕਿ ਖਾਲੀ ਕਰਵਾਉਣ ਵਾਲੀ ਥਾਂ ਦੀ ਬਦਲ 'ਚ ਸਾਨੂੰ ਰੂੜੀਆਂ ਲਗਾਉਣ ਲਈ ਸਰਪੰਚ ਕਿਸੇ ਪਾਸੇ ਹੋਰ ਥਾਂ ਦੇ ਦੇਵੇ ਪਰ ਸਰਪੰਚ ਵਲੋਂ ਅਜਿਹਾ ਕਰਨ ਤੋਂ ਕੋਰਾ ਜਵਾਬ ਦੇ ਦਿੱਤਾ ਹੈ, ਜਿਸ ਤੋਂ ਦੁਖੀ ਹੋ ਕੇ ਉਨ੍ਹਾਂ ਨੂੰ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਕੇ ਰੋਸ ਪ੍ਰਗਟ ਕਰਨਾ ਪਿਆ। ਉਨ੍ਹਾਂ ਸ਼ਪੱਸ਼ਟ ਕਿਹਾ ਕਿ ਜੇਕਰ ਸਾਡੀ ਗੱਲ ਨਾ ਸੁਣੀ ਗਈ ਤਾਂ ਉਹ ਆਪਣੇ ਉਪਰ ਪੈਟਰੋਲ ਛਿੜਕ ਕੇ ਅੱਗ ਲਗਾਉਣ ਲਈ ਮਜ਼ਬੂਰ ਹੋਣਗੀਆਂ। ਜਿਸ ਦੀ ਸਾਰੀ ਜ਼ਿੰਮੇਵਾਰੀ ਸਰਪੰਚ ਸੁਰਿੰਦਰ ਕੌਰ ਸਿਰ ਹੋਵੇਗੀ।
ਤਾਜ਼ਾ ਖ਼ਬਰਾਂ
Free
ਪਿੰਡ ਰਾਏਸਰ ਪੰਜਾਬ (ਬਰਨਾਲਾ) ਵਿਖੇ ਔਰਤਾਂ ਨੇ ਪਾਣੀ ਵਾਲੀ ਟੈਂਕੀ ’ਤੇ ਚੜੵ ਕੇ ਸਰਪੰਚ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
ਮਹਿਲ ਕਲਾਂ, (ਬਰਨਾਲਾ), 15 ਜੁਲਾਈ (ਅਵਤਾਰ ਸਿੰਘ ਅਣਖੀ)- ਹਲਕਾ ਮਹਿਲ ਕਲਾਂ ਦੇ ਪਿੰਡ ਰਾਏਸਰ ਪੰਜਾਬ ਵਿਖੇ ਮਜ਼ਦੂਰ ਪਰਿਵਾਰਾਂ ਦੀਆਂ ਪੰਜ ਔਰਤਾਂ ਨੇ ਹੱਥਾਂ 'ਚ ਪੈਟਰੋਲ ਦੀਆਂ....
ਅਜੀਤ ਡੈਸਕ
15-07-2026