29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵਲੋਂ ਸੈਂਕੜੇ ਮੋਟਰਸਾਈਕਲਾਂ ਨਾਲ ਝੰਡਾ ਮਾਰਚ, ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ

ਦਿੜ੍ਹਬਾ ਮੰਡੀ (ਸੰਗਰੂਰ )15 ਜੁਲਾਈ (ਜਸਵੀਰ ਸਿੰਘ ਔਜਲਾ) - ਦੇਸ਼ ਬਚਾਓ ਮੋਰਚੇ ਦੇ ਸੱਦੇ ਤਹਿਤ ਅੱਜ ਬਲਾਕ ਦਿੜਬਾ ਦੇ ਤਕਰੀਬਨ ਦੋ ਦਰਜਨ ਪਿੰਡਾਂ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵਲੋਂ...

ਅਜੀਤ ਡੈਸਕ 15-07-2026

ਦਿੜ੍ਹਬਾ ਮੰਡੀ (ਸੰਗਰੂਰ )15 ਜੁਲਾਈ (ਜਸਵੀਰ ਸਿੰਘ ਔਜਲਾ) - ਦੇਸ਼ ਬਚਾਓ ਮੋਰਚੇ ਦੇ ਸੱਦੇ ਤਹਿਤ ਅੱਜ ਬਲਾਕ ਦਿੜਬਾ ਦੇ ਤਕਰੀਬਨ ਦੋ ਦਰਜਨ ਪਿੰਡਾਂ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵਲੋਂ ਸੈਂਕੜੇ ਮੋਟਰਸਾਈਕਲਾਂ ਨਾਲ ਝੰਡਾ ਮਾਰਚ ਬਲਾਕ ਆਗੂ ਨਾਇਬ ਸਿੰਘ ਗੁੱਜਰਾਂ ਦੀ ਅਗਵਾਈ ਹੇਠ ਕੀਤਾ ਗਿਆ । ਸੈਂਕੜੇ ਮੋਟਰਸਾਈਕਲਾਂ ਦਾ ਕਾਫ਼ਲਾ ਕੇਂਦਰ ਸਰਕਾਰ ਖ਼ਿਲਾਫ਼ ਤੇ ਕਿਸਾਨੀ ਮੰਗਾਂ ਦੇ ਪੱਖ ਨਾਅਰੇ ਲਾਉਂਦਾ ਹੋਇਆ ਦਿੜ੍ਹਬਾ ਵਿਖੇ ਐਸ.ਡੀ.ਐਮ. ਦਫ਼ਤਰ ਅੱਗੇ ਪਹੁੰਚ ਕੇ ਭਾਰਤ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪਿਆ ਸਥਾਨਕ ਐਸ.ਡੀ.ਐਮ. ਨੇ ਕਿਸਾਨਾਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਜਲਦੀ ਹੀ ਕੋਦਰ ਸਰਕਾਰ ਨੂੰ ਭੇਜ ਦਿੱਤਾ ਜਾਵੇਗਾ ।ਕਿਸਾਨਾਂ ਦੇ ਵੱਡੇ ਕਾਫਲੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਭਾਰਤ ਅਮਰੀਕਾ ਟਰੇਡ ਡੀਲ ਦੇ ਤਹਿਤ ਦੇਸ਼ ਦੇ ਲੋਕਾਂ ਦੇ ਰੁਜ਼ਗਾਰ ਤਬਾਹ ਕਰਨ ਦੇ ਰਸਤੇ ਪੈ ਰਹੀ ਹੈ ।

ਪਿਛਲੀ ਖ਼ਬਰ ਇਥੋਪੀਆ 'ਚ ਫਸੇ ਪੰਜਾਬ/ਹਰਿਆਣਾ ਦੇ 4 ਨੌਜਵਾਨਾਂ ਦੀ ਵਤਨ ਵਾਪਸੀ ਲਈ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ... ਅਗਲੀ ਖ਼ਬਰ ਰਾਵੀ ਦੇ ਕਟਾਅ ਨਾਲ ਸਰਹੱਦੀ ਪਿੰਡ ਕੱਕੜ 'ਤੇ ਮੰਡਰਾਇਆ ਖ਼ਤਰਾ, ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ