24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਕਾਰਨ ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਦੀ ਤਾਜਪੋਸ਼ੀ ਮੁਲਤਵੀਂ

ਜ਼ੀਰਕਪੁਰ (ਮੋਹਾਲੀ), 16 ਜੁਲਾਈ- 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ...

ਅਜੀਤ ਡੈਸਕ 16-07-2026

ਜ਼ੀਰਕਪੁਰ (ਮੋਹਾਲੀ), 16 ਜੁਲਾਈ- 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ ਦੌਰੇ ਨੂੰ ਧਿਆਨ ਵਿਚ ਰੱਖਦਿਆਂ ਨਗਰ ਕੌਂਸਲ ਜ਼ੀਰਕਪੁਰ ਦੇ ਨਵੇਂ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਦੀ ਤਾਜਪੋਸ਼ੀ ਦਾ ਸਮਾਗਮ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ ਇਹ ਸਮਾਗਮ ਸੋਮਵਾਰ ਨੂੰ ਕਰਵਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵੇਂ ਚੁਣੇ ਗਏ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਕਾਰਨ ਪ੍ਰੋਗਰਾਮ ਦੀ ਤਾਰੀਖ ਵਿੱਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਤਾਜਪੋਸ਼ੀ ਸਮਾਗਮ ਦੌਰਾਨ ਪਾਰਟੀ ਆਗੂਆਂ, ਕੌਂਸਲਰਾਂ ਅਤੇ ਸਮਰਥਕਾਂ ਦੀ ਹਾਜ਼ਰੀ ਵਿਚ ਰਸਮੀ ਤੌਰ 'ਤੇ ਅਹੁਦਾ ਸੰਭਾਲਿਆ ਜਾਵੇਗਾ।

ਪਿਛਲੀ ਖ਼ਬਰ ਜੰਤਰ ਮੰਤਰ ਤੇ ਭੁੱਖ ਹੜਤਾਲ ’ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣ ਲਈ ਪਹੁੰਚੇ ਅਰਵਿੰਦ ਕੇਜਰੀਵਾਲ ਅਗਲੀ ਖ਼ਬਰ ਪੰਜਾਬ ਦੇ ਕਈ ਹਿੱਸਿਆਂ ਵਿਚ ਦੇਖੀ ਗਈ ਰਹਿਸਮਈ ਰੋਸ਼ਨੀ