25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸ਼੍ਰੋਮਣੀ ਕਮੇਟੀ ਵਲੋਂ ਸ਼ਰਧਾ ਸਹਿਤ ਮਨਾਈ ਜਾ ਰਹੀ ਹੈ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੀ ਸ਼ਹੀਦੀ ਸ਼ਤਾਬਦੀ

ਅੰਮ੍ਰਿਤਸਰ, 17 ਜੁਲਾਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸੁਧਾਰ ਲਹਿਰ ਦੇ ਪ੍ਰਮੁੱਖ ਆਗੂ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੀ ਸ਼ਹੀਦੀ ਸ਼ਤਾਬਦੀ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ਰਧਾ ਉਤਸ਼ਾਹ...

ਅਜੀਤ ਡੈਸਕ 17-07-2026

ਅੰਮ੍ਰਿਤਸਰ, 17 ਜੁਲਾਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸੁਧਾਰ ਲਹਿਰ ਦੇ ਪ੍ਰਮੁੱਖ ਆਗੂ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੀ ਸ਼ਹੀਦੀ ਸ਼ਤਾਬਦੀ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ਰਧਾ ਉਤਸ਼ਾਹ ਸਹਿਤ ਮਨਾਈ ਜਾ ਰਹੀ ਹੈ।। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਜਾ ਰਿਹਾ ਹੈ। ਇਸ ਸ਼ਤਾਬਦੀ ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਦਿੱਲੀ ਦੇ ਉਪ ਰਾਜਪਾਲ ਅਤੇ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਸਰਦਾਰ ਤਰਨ ਜੀਤ ਸਿੰਘ ਸੰਧੂ ਸਮੁੰਦਰੀ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਮਦਮੀ ਟਕਸਾਲ ਜਥਾ ਭਿੰਡਰਾਂ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸੰਗਤਾਂ ਹਾਜ਼ਰ ਹਨ। 

ਪਿਛਲੀ ਖ਼ਬਰ ਕਿਸਾਨ ਜਥੇਬੰਦੀ ਵਲੋਂ ਪੁਤਲਾ ਫੂਕ ਪ੍ਰਦਰਸ਼ਨ ਅਗਲੀ ਖ਼ਬਰ ਨੀਟ ਦੀ ਪ੍ਰੀਖਿਆ ਵਿਚ ਸੰਗਰੂਰ ਦੇ ਸ਼ੋਰਿਆ ਸਿੰਗਲਾ ਨੇ ਪ੍ਰਾਪਤ ਕੀਤਾ 174ਵਾਂ ਰੈਂਕ