28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਮਲਕੀਤ ਸਿੰਘ ਦੀ ਸੈਣੀ ਵੈਲਫੇਅਰ ਬੋਰਡ ਮੁਹਾਲੀ ਦੇ ਚੇਅਰਮੈਨ ਵਜੋਂ ਨਿਯੁਕਤੀ

ਜ਼ੀਰਕਪੁਰ (ਮੁਹਾਲੀ), 17 ਜੁਲਾਈ (ਹੈਪੀ ਪੰਡਵਾਲਾ) - ਆਮ ਆਦਮੀ ਪਾਰਟੀ ਨੇ ਆਪਣੇ ਸ਼ੁਰੂਆਤੀ ਦੌਰ ਤੋਂ ਪਾਰਟੀ ਨਾਲ ਜੁੜੇ ਅਤੇ ਸਰਗਰਮ ਭੂਮਿਕਾ ਨਿਭਾਉਣ ਵਾਲੇ ਪਿੰਡ ਦਿਆਲਪੁਰਾ ਦੇ ਵਸਨੀਕ...

ਅਜੀਤ ਡੈਸਕ 17-07-2026

ਜ਼ੀਰਕਪੁਰ (ਮੁਹਾਲੀ), 17 ਜੁਲਾਈ (ਹੈਪੀ ਪੰਡਵਾਲਾ) - ਆਮ ਆਦਮੀ ਪਾਰਟੀ ਨੇ ਆਪਣੇ ਸ਼ੁਰੂਆਤੀ ਦੌਰ ਤੋਂ ਪਾਰਟੀ ਨਾਲ ਜੁੜੇ ਅਤੇ ਸਰਗਰਮ ਭੂਮਿਕਾ ਨਿਭਾਉਣ ਵਾਲੇ ਪਿੰਡ ਦਿਆਲਪੁਰਾ ਦੇ ਵਸਨੀਕ ਮਲਕੀਤ ਸਿੰਘ ਸੈਣੀ ਨੂੰ ਜ਼ਿਲ੍ਹਾ ਮੁਹਾਲੀ ਸੈਣੀ ਵੈਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਪਰੰਤ ਮਲਕੀਤ ਸਿੰਘ ਸੈਣੀ ਨੇ ਪਾਰਟੀ ਹਾਈਕਮਾਂਡ ਅਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ 'ਤੇ ਜੋ ਭਰੋਸਾ ਪ੍ਰਗਟਾਇਆ ਹੈ ਉਸ 'ਤੇ ਉਹ ਪੂਰਾ ਉਤਰਨ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸੈਣੀ ਭਾਈਚਾਰੇ ਦੀ ਭਲਾਈ ਦੇ ਨਾਲ-ਨਾਲ ਲੋਕ ਸੇਵਾ ਲਈ ਹਮੇਸ਼ਾ ਸਮਰਪਿਤ ਰਹਿਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਬੋਰਡ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਭਲਾਈ ਦੇ ਕੰਮਾਂ ਨੂੰ ਪਹਿਲ ਦਿੱਤੀ ਜਾਵੇਗੀ।

ਪਿਛਲੀ ਖ਼ਬਰ ਸਫਾਈ ਸੇਵਕਾਂ ਨੇ ਸ਼ਹਿਰ ਅੰਦਰ ਕੀਤਾ ਰੋਸ ਮੁਜ਼ਾਹਰਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਪਹੁੰਚਣ ਤੋਂ ਪਹਿਲਾਂ, ਸੈਂਕੜੇ ਲੋਕ ਪਹੁੰਚ ਰਹੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਬਣੇ...