28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸਫਾਈ ਸੇਵਕਾਂ ਨੇ ਸ਼ਹਿਰ ਅੰਦਰ ਕੀਤਾ ਰੋਸ ਮੁਜ਼ਾਹਰਾ

ਤਪਾ ਮੰਡੀ (ਬਰਨਾਲਾ ) 17 ਜੁਲਾਈ (ਵਿਜੇ ਸ਼ਰਮਾ) - ਸਫ਼ਾਈ ਸੇਵਕਾਂ ਦੀਅ ਪਿਛਲੇ ਕਈ ਦਿਨਾਂ ਤੋਂ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਦੇ ਮੱਦੇ ਨਜ਼ਰ ਰੱਖਦਿਆਂ ਹੋਇਆਂ ਸਮੂਹ ਸਫ਼ਾਈ ਸੇਵਕਾਂ ਨੇ ਸੂਬਾ ਸਰਕਾਰ ਦੀ ਅਰਥੀ...

ਅਜੀਤ ਡੈਸਕ 17-07-2026

ਤਪਾ ਮੰਡੀ (ਬਰਨਾਲਾ ) 17 ਜੁਲਾਈ (ਵਿਜੇ ਸ਼ਰਮਾ) - ਸਫ਼ਾਈ ਸੇਵਕਾਂ ਦੀਅ ਪਿਛਲੇ ਕਈ ਦਿਨਾਂ ਤੋਂ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਦੇ ਮੱਦੇ ਨਜ਼ਰ ਰੱਖਦਿਆਂ ਹੋਇਆਂ ਸਮੂਹ ਸਫ਼ਾਈ ਸੇਵਕਾਂ ਨੇ ਸੂਬਾ ਸਰਕਾਰ ਦੀ ਅਰਥੀ ਬਣਾ ਕੇ ਸ਼ਹਿਰ ਅੰਦਰ ਰੋਸ ਮੁਜ਼ਾਹਰਾ ਕਰਨ ਤੋਂ ਬਾਅਦ ਮਾਰਕੀਟ ਕਮੇਟੀ ਦੇ ਪੁਰਾਣੇ ਦਫ਼ਤਰ ਸਾਹਮਣੇ ਸੂਬਾ ਸਰਕਾਰ ਦੀ ਅਰਥੀ ਸਾੜ ਕੇ ਨਾਅਰੇਬਾਜ਼ੀ ਕੀਤੀ । ਇਸ ਮੌਕੇ ਸਫਾਈ ਸੇਵਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਫਾਈ ਸੇਵਕਾਂ ਨੂੰ ਸਮੇਂ ਸਿਰ ਤਨਖਾਹਾਂ, ਲੋੜੀਂਦੀਆਂ ਸਹੂਲਤਾਂ ਅਤੇ ਸੁਰੱਖਿਅਤ ਕਾਰਜ ਮਾਹੌਲ ਮਿਲਣਾ ਉਨ੍ਹਾਂ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਰਮਚਾਰੀ ਹਰ ਰੋਜ਼ ਲੋਕਾਂ ਦੀ ਸਿਹਤ ਅਤੇ ਸਾਫ਼-ਸੁਥਰੇ ਵਾਤਾਵਰਣ ਲਈ ਆਪਣੀਆਂ ਸੇਵਾਵਾਂ ਨਿਭਾਉਂਦੇ ਹਨ, ਉਨ੍ਹਾਂ ਨਾਲ ਇਨਸਾਫ਼ ਹੋਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਗਰ ਸਰਕਾਰ ਵਲੋਂ ਸਫਾਈ ਸੇਵਕਾਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੱਢਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਕੱਢਿਆ ਜਾਵੇ ਜਿਸ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।

ਪਿਛਲੀ ਖ਼ਬਰ ਏਐੱਨਟੀਐੱਫ ਫ਼ਿਰੋਜ਼ਪੁਰ ਰੇਂਜ ਵਲੋਂ 12.110 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਮਲਕੀਤ ਸਿੰਘ ਦੀ ਸੈਣੀ ਵੈਲਫੇਅਰ ਬੋਰਡ ਮੁਹਾਲੀ ਦੇ ਚੇਅਰਮੈਨ ਵਜੋਂ ਨਿਯੁਕਤੀ