28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਏਐੱਨਟੀਐੱਫ ਫ਼ਿਰੋਜ਼ਪੁਰ ਰੇਂਜ ਵਲੋਂ 12.110 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ਫ਼ਿਰੋਜ਼ਪੁਰ, 17 ਜੁਲਾਈ (ਗੁਰਿੰਦਰ ਸਿੰਘ) - ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਂਟੀ ਨਾਰਕੋਟਿਕ ਟਾਸਕ ਫੋਰਸ (ਏਐੱਨਟੀਐੱਫ) ਫ਼ਿਰੋਜ਼ਪੁਰ ਰੇਂਜ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰ ਤੋਂ ਆਈ 12 ਕਿਲੋ 110 ਗ੍ਰਾਮ ਹੈਰੋਇਨ...

ਅਜੀਤ ਡੈਸਕ 17-07-2026

ਫ਼ਿਰੋਜ਼ਪੁਰ, 17 ਜੁਲਾਈ (ਗੁਰਿੰਦਰ ਸਿੰਘ) - ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਂਟੀ ਨਾਰਕੋਟਿਕ ਟਾਸਕ ਫੋਰਸ (ਏਐੱਨਟੀਐੱਫ) ਫ਼ਿਰੋਜ਼ਪੁਰ ਰੇਂਜ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰ ਤੋਂ ਆਈ 12 ਕਿਲੋ 110 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਗ੍ਰਿਫਤਾਰ ਮੁਲਜ਼ਮ ਦੀ ਪਛਾਣ ਇੰਜੀਨੀਅਰਿੰਗ ਦੇ ਵਿਦਿਆਰਥੀ ਜਗਸੀਰ ਸਿੰਘ ਪੁੱਤਰ ਸੋਨਾ ਸਿੰਘ ਵਾਸੀ ਪਿੰਡ ਬਾਦਲਕੇ, ਥਾਣਾ ਅਮੀਰ ਖ਼ਾਸ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਤਸਕਰੀ ਨੈੱਟਵਰਕ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਓਐਨਜੀਸੀ ਫਾਊਂਡੇਸ਼ਨ ਵਲੋਂ ਬੈਟਰੀ ਵਾਹਨ ਭੇਟ ਅਗਲੀ ਖ਼ਬਰ ਸਫਾਈ ਸੇਵਕਾਂ ਨੇ ਸ਼ਹਿਰ ਅੰਦਰ ਕੀਤਾ ਰੋਸ ਮੁਜ਼ਾਹਰਾ