28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਲਹਿਰਾਗਾਗਾ ਦੇ ਅਰਨਵ ਜਿੰਦਲ ਨੇ ਨੀਟ-2026 ਵਿਚ ਆਲ ਇੰਡੀਆ ਪੱਧਰ 'ਤੇ 50ਵਾਂ ਰੈਂਕ ਹਾਸਲ ਕੀਤਾ

ਲਹਿਰਾਗਾਗਾ (ਸੰਗਰੂਰ), 17 ਜੁਲਾਈ (ਅਸ਼ੋਕ ਗਰਗ): ਹਲਕਾ ਲਹਿਰਾਗਾਗਾ ਲਈ ਮਾਣ ਵਾਲੀ ਗੱਲ ਇਹ ਹੈ...

ਅਜੀਤ ਡੈਸਕ 17-07-2026

ਲਹਿਰਾਗਾਗਾ (ਸੰਗਰੂਰ), 17 ਜੁਲਾਈ (ਅਸ਼ੋਕ ਗਰਗ): ਹਲਕਾ ਲਹਿਰਾਗਾਗਾ ਲਈ ਮਾਣ ਵਾਲੀ ਗੱਲ ਇਹ ਹੈ ਕਿ ਸ਼ਹਿਰ ਦੇ ਹੋਣਹਾਰ ਵਿਦਿਆਰਥੀ ਅਰਨਵ ਜਿੰਦਲ ਪੁੱਤਰ ਅਸ਼ੋਕ ਜਿੰਦਲ ਨੇ ਮੈਡੀਕਲ ਦਾਖ਼ਲਾ ਪ੍ਰੀਖਿਆ ਨੀਟ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਲ ਇੰਡੀਆ ਪੱਧਰ 'ਤੇ 50ਵਾਂ ਰੈਂਕ ਹਾਸਲ ਕਰ ਕੇ ਲਹਿਰਾਗਾਗਾ ਇਲਾਕੇ ਦਾ ਨਾਂਅ ਦੇਸ਼ ਭਰ ਵਿਚ ਰੋਸ਼ਨ ਕੀਤਾ ਹੈ। ਇਸ ਉਪਲਬਧੀ ਨਾਲ ਉਹ ਪੰਜਾਬ ਭਰ ਵਿਚ ਤੀਜੇ ਸਥਾਨ 'ਤੇ ਰਹੇ ਹਨ, ਜਦਕਿ ਜ਼ਿਲ੍ਹਾ ਸੰਗਰੂਰ ਦੇ ਟਾਪਰ ਬਣ ਕੇ ਉਨ੍ਹਾਂ ਨੇ ਆਪਣੇ ਪਰਿਵਾਰ, ਸ਼ਹਿਰ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਅਰਨਵ ਜਿੰਦਲ ਦੀ ਇਸ ਵਿਲੱਖਣ ਸਫਲਤਾ ਨਾਲ ਲਹਿਰਾਗਾਗਾ ਸਮੇਤ ਪੂਰੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਨੇ ਇਸ ਸਫ਼ਲਤਾ ਦਾ ਸਿਹਰਾ ਅਰਨਵ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਲਗਨ ਅਤੇ ਅਧਿਆਪਕਾਂ ਦੇ ਸਹਿਯੋਗ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਅਰਨਵ ਦਾ ਬਚਪਨ ਤੋਂ ਹੀ ਡਾਕਟਰ ਬਣਨ ਦਾ ਸੁਪਨਾ ਸੀ, ਜਿਸ ਨੂੰ ਸਾਕਾਰ ਕਰਨ ਲਈ ਉਸ ਨੇ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਤਿਆਰੀ ਕੀਤੀ। ਇੱਥੇ ਇਹ ਗੱਲ ਵੀ ਦੱਸਣਯੋਗ ਹੈ ਕਿ ਅਰਨਵ ਦਾ ਵੱਡਾ ਭਰਾ ਆਦਿਲ ਜਿੰਦਲ ਵੀ ਰਾਜਿੰਦਰਾ ਕਾਲਜ ਪਟਿਆਲਾ ਵਿਖੇ ਐਮ.ਬੀ.ਬੀ.ਐਸ ਕਰ ਰਿਹਾ ਹੈ।

ਕੈਬਨਿਟ ਮੰਤਰੀ ਬਰਿੰਦਰ ਗੋਇਲ, ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਮੈਡਮ ਕਾਂਤਾ ਗੋਇਲ,ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ, ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ, ਭਾਜਪਾ ਦੇ ਕਾਰਜਕਾਰਨੀ ਮੈਂਬਰ ਸਤਪਾਲ ਸਿੰਗਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਸਾਬਕਾ ਚੇਅਰਮੈਨ ਗੁਰਸੰਤ ਸਿੰਘ ਭੁਟਾਲ ਨੇ ਵੀ ਵਿਦਿਆਰਥੀ ਦੀ ਇਸ ਪ੍ਰਾਪਤੀ ਲਈ ਉਸ ਨੂੰ ਵਧਾਈ ਦਿੱਤੀ ਹੈ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਪਹੁੰਚੇ