25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸਰਹੱਦੀ ਇਲਾਕੇ ਦੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਅੱਜ ਸੁਖਬੀਰ ਸਿੰਘ ਬਾਦਲ ਘੋਨੇਵਾਲਾ (ਅਜਨਾਲਾ) ਪਹੁੰਚਣਗੇ

ਅਜਨਾਲਾ (ਅੰਮ੍ਰਿਤਸਰ), 21 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) – ਸਰਹੱਦੀ ਹਲਕਾ ਅਜਨਾਲਾ ਵਿਚ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਦੌਰਾਨ ਸਭ ਤੋਂ ਵੱਧ ਪ੍ਰਭਾਵਿਤ ਰਹੇ ਧੁੱਸੀ ਬੰਨ੍ਹ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ...

ਅਜੀਤ ਡੈਸਕ 21-07-2026

ਅਜਨਾਲਾ (ਅੰਮ੍ਰਿਤਸਰ), 21 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) – ਸਰਹੱਦੀ ਹਲਕਾ ਅਜਨਾਲਾ ਵਿਚ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਦੌਰਾਨ ਸਭ ਤੋਂ ਵੱਧ ਪ੍ਰਭਾਵਿਤ ਰਹੇ ਧੁੱਸੀ ਬੰਨ੍ਹ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 12 ਵਜੇ ਤੋਂ ਬਾਅਦ ਪਿੰਡ ਘੋਨੇਵਾਲਾ ਪਹੁੰਚਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਅਤੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜੋਧ ਸਿੰਘ ਸਮਰਾ ਨੇ ਦੱਸਿਆ ਕਿ ਪਿਛਲੇ ਸਾਲ ਹੜ੍ਹਾਂ ਕਾਰਨ ਧੁੱਸੀ ਬੰਨ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ, ਜਿਸ ਕਾਰਨ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸੇ ਸੰਬੰਧ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੌਕੇ 'ਤੇ ਪਹੁੰਚ ਕੇ ਧੁੱਸੀ ਬੰਨ੍ਹ ਦੀ ਸਥਿਤੀ ਦਾ ਖੁਦ ਜਾਇਜ਼ਾ ਲੈਣਗੇ ਅਤੇ ਸਥਾਨਕ ਲੋਕਾਂ ਨਾਲ ਵੀ ਗੱਲਬਾਤ ਕਰਨਗੇ।

ਪਿਛਲੀ ਖ਼ਬਰ ਕੰਗਨਾ ਰਣੌਤ ਵਲੋਂ ਦਿੱਲੀ ਪੁਲਿਸ ਦੀ ਸ਼ਲਾਘਾ ਅਗਲੀ ਖ਼ਬਰ ਪੇਪਰ ਲੀਕ ਮਾਮਲੇ 'ਚ ਪ੍ਰਧਾਨ ਮੰਤਰੀ ਨੇ ਸਖ਼ਤ ਕਾਰਵਾਈ ਦੀ ਕਹੀ ਗੱਲ - ਕਿਰੇਨ ਰਿਜਿਜੂ