25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਵਿਦਿਆਰਥੀਆਂ ਉੱਪਰ ਹੋਏ ਲਾਠੀਚਾਰਜ ਦੇ ਰੋਸ ਵਜੋਂ ਬੀਕੇਯੂ ਏਕਤਾ ਉਗਰਾਹਾਂ ਵਲੋਂ ਪੁਤਲਾ ਫੂਕ ਪ੍ਰਦਰਸ਼ਨ

ਦਿੜ੍ਹਬਾ ਮੰਡੀ (ਸੰਗਰੂਰ), 21 ਜੁਲਾਈ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੇ ਵੱਖ ਵੱਖ ਪਿੰਡਾਂ ਵਿਚ ਕੇਂਦਰ ਦੀ ਮੋਦੀ ਸਰਕਾਰ ਅਤੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕ...

ਅਜੀਤ ਡੈਸਕ 21-07-2026

ਦਿੜ੍ਹਬਾ ਮੰਡੀ (ਸੰਗਰੂਰ), 21 ਜੁਲਾਈ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੇ ਵੱਖ ਵੱਖ ਪਿੰਡਾਂ ਵਿਚ ਕੇਂਦਰ ਦੀ ਮੋਦੀ ਸਰਕਾਰ ਅਤੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ । ਆਗੂਆਂ ਨੇ ਕਿਹਾ ਕਿ ਕੱਲ੍ਹ ਦਿੱਲੀ ਦੇ ਜੰਤਰ ਮੰਤਰ 'ਤੇ ਦੇਸ਼ ਦੇ ਵਿਦਿਆਰਥੀਆਂ 'ਤੇ ਅੰਨਾ ਲਾਠੀਚਾਰਜ ਕੀਤਾ ਗਿਆ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਜਿਸ ਦੀ ਅਸੀਂ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹਾਂ। ਵਿਦਿਆਰਥੀ ਪਿਛਲੇ 20 ਦਿਨਾਂ ਤੋਂ ਜੰਤਰ ਮੰਤਰ ''ਤੇ ਪ੍ਰਦਰਸ਼ਨ ਕਰ ਰਹੇ ਹਨ ਕਿ ਜੋ ਨੀਟ ਦਾ ਪੇਪਰ ਲੀਕ ਹੋਇਆ ਹੈ, ਲਗਭਗ 20 ਬੱਚਿਆਂ ਨੇ ਆਤਮ ਹੱਤਿਆ ਕਰਕੇ ਆਪਣੀ ਜਾਨ ਤੋਂ ਹੱਥ ਧੋ ਲਏ ਹਨ। ਇਸ ਦੀ ਜ਼ਿੰਮੇਵਾਰ ਭਾਜਪਾ ਦੀ ਮੋਦੀ ਸਰਕਾਰ ਹੈ ਜੋ ਦੇਸ਼ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਪ੍ਰੋਟੈਸਟ ਕਰ ਰਹੇ ਬੱਚਿਆਂ ਦੀ ਮੰਗ ਹੈ ਕਿ ਦੇਸ਼ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਤੁਰੰਤ ਅਸਤੀਫਾ ਲਿਆ ਜਾਵੇ ਅਤੇ ਜਾਨਾਂ ਗੁਆਉਣ ਵਾਲੇ ਬੱਚਿਆਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਦਾ ਮੁਆਵਜ਼ਾ ਦਿੱਤਾ ਜਾਵੇ। ਦੂਜੇ ਪਾਸੇ ਪੰਜਾਬ ਸਰਕਾਰ ਦਿੱਲੀ ਵਿਚ ਹੋਏ ਲਾਠੀਚਾਰਜ 'ਤੇ ਮਗਰਮੱਛ ਦੇ ਹੰਝੂ ਵਹਾ ਰਹੀ ਹੈ ਜਦਕਿ ਪੰਜਾਬ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਨਰੇਗਾ ਵਰਕਰ ਅਤੇ ਮਜ਼ਦੂਰਾਂ ਵਲੋਂ ਖੰਨਾ ਵਿਖੇ ਰੋਸ ਧਰਨਾ ਦੇਣ ਜਾ ਰਹੇ ਸੀ ਉਨ੍ਹਾਂ ਉੱਤੇ ਪੰਜਾਬ ਪੁਲਿਸ ਵਲੋਂ ਲਾਠੀਚਾਰਜ ਕਰਕੇ ਜੇਲਾਂ ਵਿਚ ਡੱਕ ਦਿੱਤਾ ਗਿਆ ਹੈ, ਜਿਸ ਨਾਲ ਅਖੌਤੀ ਇਨਕਲਾਬੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਚਿਹਰਾ ਨੰਗਾ ਹੋ ਰਿਹਾ ਹੈ। ਡੰਡੇ ਦੇ ਜ਼ੋਰ 'ਤੇ ਲੋਕਾਂ ਦੀ ਆਵਾਜ਼ ਦਬਾ ਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ ਜਿਸ ਨੂੰ ਪੰਜਾਬ ਦੇ ਨੌਜਵਾਨ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਪਿਛਲੀ ਖ਼ਬਰ ਦਿੱਲੀ ਕੂਚ ਦੇ ਸੱਦੇ ਕਾਰਨ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ਠੱਪ ਅਗਲੀ ਖ਼ਬਰ ਸ਼ੰਭੂ ਬਾਰਡਰ 'ਤੇ ਸਰਵਣ ਸਿੰਘ ਪੰਧੇਰ ਨੇ ਹਰਿਆਣਾ ਸਰਕਾਰ ਦੇ ਖ਼ਿਲਾਫ਼ ਕੱਢੀ ਭੜਾਸ