24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਕਿਸਾਨਾਂ ਵਿਚ ਗੁੱਸਾ ਅਤੇ ਡਰ ਦੋਵੇਂ ਹਨ - ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਹਰਸਿਮਰਤ ਕੌਰ ਬਾਦਲ

ਨਵੀਂ ਦਿੱਲੀ, 21 ਜੁਲਾਈ - ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ, ਸ਼੍ਰੋਮਣੀ ਅਕਾਲੀ ਦਲ (ਬ) ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ, "ਅਸੀਂ ਇਸ ਸੌਦੇ 'ਤੇ ਅਮਰੀਕੀ ਪੱਖ ਤੋਂ ਰਿਪੋਰਟਾਂ ਦੇਖ...

ਅਜੀਤ ਡੈਸਕ 21-07-2026

ਨਵੀਂ ਦਿੱਲੀ, 21 ਜੁਲਾਈ - ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ, ਸ਼੍ਰੋਮਣੀ ਅਕਾਲੀ ਦਲ (ਬ) ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ, "ਅਸੀਂ ਇਸ ਸੌਦੇ 'ਤੇ ਅਮਰੀਕੀ ਪੱਖ ਤੋਂ ਰਿਪੋਰਟਾਂ ਦੇਖ ਰਹੇ ਹਾਂ, ਜਦੋਂ ਕਿ ਸਰਕਾਰ ਵਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਕਿਸਾਨ ਗੁੱਸੇ ਵਿੱਚ ਹਨ ਕਿਉਂਕਿ ਅਜਿਹੀਆਂ ਰਿਪੋਰਟਾਂ ਹਨ ਕਿ ਡੇਅਰੀ, ਫਲਾਂ, ਅਨਾਜਾਂ ਨਾ ਲ ਜੁੜਿਆ ਇਹ ਸੌਦਾ ਉਨ੍ਹਾਂ ਨੂੰ ਨੁਕਸਾਨ ਪਹੁੰਚਾਏਗਾ। ਕਿਸਾਨਾਂ ਵਿਚ ਗੁੱਸਾ ਅਤੇ ਡਰ ਦੋਵੇਂ ਹਨ। ਸਰਕਾਰ ਨੂੰ ਉਸ ਗਲਤੀ ਨੂੰ ਨਹੀਂ ਦੁਹਰਾਉਣਾ ਚਾਹੀਦਾ, ਜੋ ਖੇਤੀ ਕਾਨੂੰਨਾਂ ਸਮੇਂ ਹੋਈ ਸੀ । ਜੇਕਰ ਤੁਸੀਂ ਲੋਕਾਂ ਨੂੰ ਭਰੋਸਾ ਨਹੀਂ ਦਿੰਦੇ, ਤਾਂ ਉਨ੍ਹਾਂ ਨੂੰ ਸੜਕਾਂ 'ਤੇ ਆਉਣਾ ਪਵੇਗਾ। ਉਨ੍ਹਾਂ ਨੂੰ ਕਿਸਾਨਾਂ ਨੂੰ ਮਨਾਉਣਾ ਪਵੇਗਾ।"

ਪਿਛਲੀ ਖ਼ਬਰ ਹਰਿਆਣਾ ਸਰਕਾਰ ਨੇ ਕਿਸਾਨਾਂ ਦੀਆਂ 2 ਮੰਗਾਂ ਮੰਨੀਆਂ - ਪੰਧੇਰ ਅਗਲੀ ਖ਼ਬਰ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕਾਂ ਵਲੋਂ ਰੁਕੀਆਂ ਤਨਖਾਹਾਂ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਰੋਸ ਰੈਲੀ