31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਮੀਰੀ ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਾਈ ਜੈਕਾਰਿਆਂ ਨਾਲ ਅਗਲੇ ਪੜਾਅ ਲਈ ਰਵਾਨਾ

ਝਬਾਲ (ਤਰਨਤਾਰਨ), 25 ਜੁਲਾਈ (ਸੁਖਦੇਵ ਸਿੰਘ/ਸਰਬਜੀਤ ਸਿੰਘ) ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ...

ਅਜੀਤ ਡੈਸਕ 25-07-2026

 ਝਬਾਲ (ਤਰਨਤਾਰਨ), 25 ਜੁਲਾਈ (ਸੁਖਦੇਵ ਸਿੰਘ/ਸਰਬਜੀਤ ਸਿੰਘ) ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਰਾਤੜੀ ਪੜਾਅ ਤੋਂ ਬਾਅਦ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਗਲੇ ਪੜਾਅ ਲਈ ਰਵਾਨਾ ਹੋਇਆ। ਖ਼ਾਲਸਾਈ ਮਾਰਚ ਦੀ ਆਰੰਭਤਾ ਮੋਕੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ। ਇਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਂਤ ਵੱਖ ਵੱਖ ਸਿੱਖ ਧਾਰਮਿਕ ਜਥੇਬੰਦੀਆ,ਨਿਹੰਗ ਜਥੇਬੰਦੀਆਂ ਅਤੇ ਸੰਪ੍ਰਦਾਵਾਂ ਦੇ ਆਗੂ ਸ਼ਾਮਿਲ ਹੋਏ।

ਪਿਛਲੀ ਖ਼ਬਰ ਵਿਦਿਆਰਥੀਆਂ ਦੀਆਂ ਤਿੰਨ ਮੰਗਾਂ ਹਨ, ਇਹ ਸਮਝੌਤਾਯੋਗ ਨਹੀਂ - ਰਾਹੁਲ ਗਾਂਧੀ ਅਗਲੀ ਖ਼ਬਰ ਰਾਹੁਲ ਗਾਂਧੀ ਵਲੋਂ ਵਿਦਿਆਰਥੀਆਂ ਨੂੰ ਨਾਲ ਲੈ ਕੇ ਪ੍ਰੈੱਸ ਕਾਨਫ਼ਰੰਸ