29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਆਪ ਸਰਕਾਰ ਸਫ਼ਾਈ ਕਰਮਚਾਰੀਆਂ ਤੇ ਹੋਰ ਵਰਗਾਂ ਦੇ ਮੁਲਾਜ਼ਮਾਂ ਦੀ ਆਵਾਜ਼ ਨੂੰ ਲਾਠੀ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ- ਪ੍ਰਤਾਪ ਸਿੰਘ ਬਾਜਵਾ

ਭਵਾਨੀਗੜ੍ਹ (ਸੰਗਰੂਰ), 25 ਜੁਲਾਈ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਸਮੇਤ...

ਅਜੀਤ ਡੈਸਕ 25-07-2026

ਭਵਾਨੀਗੜ੍ਹ (ਸੰਗਰੂਰ), 25 ਜੁਲਾਈ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਸਮੇਤ ਵੱਖ-ਵੱਖ ਵਰਗਾਂ ਦੇ ਮੁਲਾਜ਼ਮਾਂ ਦੀ ਆਵਾਜ਼ ਨੂੰ ਲਾਠੀ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਰਨਾਲਾ ਜਾਂਦੇ ਹੋਏ ਸਥਾਨਕ ਸ਼ਹਿਰ ਵਿਖੇ ਕੁਝ ਸਮਾਂ ਰੁਕਦਿਆਂ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਏ ਸਾਂਝੇ ਕੀਤੇ।

ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੌਰਾਨ ਔਰਤਾਂ ਨਾਲ ਵੀ ਧੱਕੇਸ਼ਾਹੀ ਕੀਤੀ ਗਈ ਹੈ ਜਿਸ ਦੀ ਬਾਜਵਾ ਨੇ ਸਖ਼ਤ ਸਬਦਾਂ ’ਚ ਨਿਖੇਧੀ ਕਰਦਿਆਂ ਹੋਏ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੇ ਆਗੂ ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਹੋਏ ਲੋਕਤੰਤਰ ਦਾ ਘਾਣ ਦੱਸਦੇ ਹਨ ਤੇ ਦੂਸਰੇ ਪਾਸੇ ਪੰਜਾਬ ’ਚ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਰੋਜ਼ਾਨਾ ਹੀ ਆਪਣੇ ਹੱਕ ਮੰਗਦਿਆਂ ਹੋਇਆ ਜਾਂ ਫਿਰ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਣ ਦੇ ਲਈ ਕੋਈ ਮੰਗ ਪੱਤਰ ਦੇਣ ਜਾਂਦਾ ਹੈ ਤਾਂ ਉੁਨ੍ਹਾਂ ’ਤੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਉਹ ਅੱਜ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਦੇ ਹੱਕ ’ਚ ਜਾ ਰਹੇ ਹਨ। ਉਨ੍ਹਾਂ ਇਕ ਸਵਾਲ ਦਾ ਜਵਾਬ ਦਿੰਦਿਆਂ ਹੋਏ ਕਿਹਾ ਕਿ ਬਰਨਾਲਾ ਵਿਖੇ ਡੀ.ਐਸ.ਪੀ.ਦੀ ਜਗ੍ਹਾਂ ’ਤੇ ਭਗਵੰਤ ਮਾਨ ਨੂੰ ਸੈਸਪੈਂਡ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੈਂਸਪੈਂਡ ਕੀਤੇ ਗਏ ਡੀ.ਐਸ.ਪੀ. ਨੂੰ ਕੁਝ ਸਮੇਂ ਬਾਅਦ ਪ੍ਰਮੋਸਨ ਦੇ ਕੇ ਬਹਾਲ ਕਰ ਦਿੱਤਾ ਜਾਵੇਗਾ। ਇਹ ਸਭ ਕੁਝ ਪੰਜਾਬ ਦੇ ਲੋਕਾਂ ਨਾਲ ਡਰਾਮਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਨਾਲ ਇੱਕਜੁੱਟ ਹੈ। ਕਾਂਗਰਸ ਪਾਰਟੀ ਸੂਬੇ ਦੇ ਲੋਕਾਂ ਦੀਆਂ ਆਸਾਂ ਤੇ ਉਮੀਦਾਂ ’ਤੇ ਪੂਰਾ ਉਤਰੇਗੀ। ਇਸ ਮੌਕੇ ਵਰਿੰਦਰ ਕੁਮਾਰ ਪੰਨਵਾਂ ਸਾਬਕਾ ਚੇਅਰਮੈਨ, ਕਾਕਾ ਰਾਮ ਗਰਗ ਬੰਮਣਾ, ਪੇ੍ਰਮ ਸਿੰਘ ਸਾਬਕਾ ਸਰਪੰਚ ਦਿਆਲਗੜ੍ਹ, ਸੁਖਵਿੰਦਰ ਸਿੰਘ ਸਾਬਕਾ ਸਰਪੰਚ ਆਲੋਅਰਖ, ਗੁਰਦੀਪ ਸਿੰਘ ਦਿੱਤੂਪੁਰ, ਅਵਤਾਰ ਸਿੰਘ ਬਲਿਆਲ, ਰਾਧੇ ਸ਼ਿਆਮ ਨਦਾਮਪੁਰ, ਭੋਲਾ ਸਿੰਘ ਪ੍ਰਧਾਨ ਰੇਹੜੀ ਯੂਨੀਅਨ, ਹਾਕਮ ਸਿੰਘ ਤੇ ਹੋਰ ਕਾਂਗਰਸੀ ਆਗੂਆਂ ਨੇ ਬਾਜਵਾ ਦਾ ਭਰਵਾਂ ਸਵਾਗਤ ਕੀਤਾ।

ਪਿਛਲੀ ਖ਼ਬਰ ਮੁਹਾਲੀ ਦੀ ਸੀ.ਆਈ.ਏ. ਟੀਮ ਦਾ ਨਸ਼ਾ ਤਸਕਰਾਂ ਨਾਲ ਮੁਕਾਬਲਾ, ਦੋ ਕਾਂਸਟੇਬਲ ਜ਼ਖ਼ਮੀ ਅਗਲੀ ਖ਼ਬਰ ਧਰਮਿੰਦਰ ਪ੍ਰਧਾਨ ਵਲੋਂ ਅਸਤੀਫ਼ਾ ਦੇਣਾ ਦੇਸ਼ ਦੇ ਨੌਜਵਾਨਾਂ ਦੀ ਬਹੁਤ ਵੱਡੀ ਜਿੱਤ- ਰਾਜਾ ਵੜਿੰਗ