29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਰਾਜਪੁਰਾ ਪੁੱਜਣ 'ਤੇ ਰਾਜਾ ਬੜਿੰਗ ਦਾ ਨਿੱਘਾ ਸਵਾਗਤ

ਰਾਜਪੁਰਾ (ਪਟਿਆਲਾ), 25 ਜੁਲਾਈ (ਰਣਜੀਤ ਸਿੰਘ)- ਅੱਜ ਇੱਥੇ ਫੁਹਾਰਾ ਚੌਂਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ...

ਅਜੀਤ ਡੈਸਕ 25-07-2026

ਰਾਜਪੁਰਾ (ਪਟਿਆਲਾ),  25 ਜੁਲਾਈ (ਰਣਜੀਤ ਸਿੰਘ)- ਅੱਜ ਇੱਥੇ ਫੁਹਾਰਾ ਚੌਂਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਰਾਜਾ ਵੜਿੰਗ ਨੇ ਦਿੱਲੀ ਵਿਖੇ ਹੋਈ ਵਿਦਿਆਰਥੀਆਂ ਦੇ ਲਾਠੀ ਚਾਰਜ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ।

ਉਨ੍ਹਾਂ ਨੇ ਕਿਹਾ ਕਿ ਜਿਹੜਾ ਕੰਮ ਕੇਂਦਰ ਸਰਕਾਰ ਨੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫਾ ਲੈ ਕੇ ਕੀਤਾ ਹੈ ਵਿਦਿਆਰਥੀ ਇਸੇ ਗੱਲ ਦੀ ਮੰਗ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ 2017 ਦੀਆਂ ਚੋਣਾਂ ਵਿਚ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਅਸਤੀਫੇ ਬਾਰੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਉਸ ਨੂੰ ਕਿਸੇ ਵੀ ਕੀਮਤ ਤੇ ਮੂੰਹ ਨਹੀਂ ਲਾਉਣਗੇ। 

ਪਿਛਲੀ ਖ਼ਬਰ ਸਨੀ ਇਨਕਲੇਵ ਪੁਲਿਸ ਨੇ ਤਿੰਨ ਸਾਲ ਦਾ ਬੱਚਾ ਤਿੰਨ ਘੰਟਿਆ ਵਿਚੋਂ ਅੰਬਾਲਾ ਤੋਂ ਕੀਤਾ ਬਰਾਮਦ ਅਗਲੀ ਖ਼ਬਰ ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਹਜ਼ਾਰਾਂ ਲੀਟਰ ਕੱਚੀ ਲਾਹਣ ਤੇ ਸ਼ਰਾਬ ਬਰਾਮਦ