10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪੇਪਰ ਲੀਕ ਮਾਮਲੇ ’ਤੇ ਕਾਂਗਰਸ ਵਲੋਂ ਰਾਜ ਪੱਧਰੀ ਰੋਸ ਧਰਨਾ

ਫ਼ਰੀਦਕੋਟ, 29 ਜੁਲਾਈ (ਜਸਵੰਤ ਸਿੰਘ ਪੁਰਬਾ)- ਪੰਜਾਬ ਵਿਚ ਫ਼ਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਵਿਚ ਪ੍ਰੀਖਿਆ ਪੇਪਰ ਲੀਕ ਮਾਮਲੇ ’ਚ ਕਾਂਗਰਸ ਪਾਰਟੀ ਨੇ ਅੱਜ ਰਾਜ ਪੱਧਰੀ ਧਰਨਾ ਬਾਬਾ...

ਅਜੀਤ ਡੈਸਕ 29-07-2026

ਫ਼ਰੀਦਕੋਟ, 29 ਜੁਲਾਈ (ਜਸਵੰਤ ਸਿੰਘ ਪੁਰਬਾ)- ਪੰਜਾਬ ਵਿਚ ਫ਼ਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਵਿਚ ਪ੍ਰੀਖਿਆ ਪੇਪਰ ਲੀਕ ਮਾਮਲੇ ’ਚ ਕਾਂਗਰਸ ਪਾਰਟੀ ਨੇ ਅੱਜ ਰਾਜ ਪੱਧਰੀ ਧਰਨਾ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਗੇਟ ਸਾਹਮਣੇ ਦਿੱਤਾ। ਜਿਸ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਪਾਰਟੀ ਦੇ ਦਿਗਜ ਨੇਤਾ ਸ਼ਾਮਿਲ ਹੋਏ। ਸ: ਚੰਨੀ ਨੇ ਪੇਪਰ ਲੀਕ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਪਹਿਲਾ ਪੇਪਰ ਨਹੀਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ 6ਵਾਂ ਪੇਪਰ ਹੈ ਜਿਹੜਾ ਲੀਕ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਤੋਂ ਨੌਕਰੀਆਂ ਦੀ ਭਰਤੀ ਵਿਚ ਪਾਰਦਰਸ਼ਤਾ ਉਮੀਦ ਨਹੀਂ ਕੀਤੀ ਜਾ ਸਕਦੀ। ਕੁਸ਼ਲਦੀਪ ਸਿੰਘ ਢਿੱਲੋਂ ਸਾਬਕਾ ਵਿਧਾਇਕ ਦੀ ਅਗਵਾਈ ’ਚ ਦਿੱਤੇ ਗਏ ਇਸ ਧਰਨੇ ਵਿਚ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਭਾਰਤ ਭੂਸ਼ਣ ਆਸ਼ੂ, ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਸਾਂਸਦ ਮੁਹੰਮਦ ਸਦੀਕ, ਸਾਬਕਾ ਵਿਧਾਇਕ ਰਮਿੰਦਰ ਆਂਵਲਾ, ਬਰਿੰਦਰਮੀਤ ਸਿੰਘ ਪਾਹੜਾ, ਯੂਥ ਕਾਂਗਰਸ ਦੇ ਆਗੂ ਬਰਿੰਦਰ ਸਿੰਘ ਢਿੱਲੋਂ, ਅਜੈਪਾਲ ਸਿੰਘ ਸੰਧੂ ਸਮੇਤ ਕਈ ਆਗੂ ਹਾਜ਼ਰ ਸਨ।

ਪਿਛਲੀ ਖ਼ਬਰ ਬਹੁਤ ਹੀ ਬੁਰਾ ਅਤੇ ਬੇਰਹਿਮ ਹੈ ਸਾਡਾ ਸਿਸਟਮ, ਹਰ ਚੀਜ਼ ਦਾ ਕੀਤਾ ਜਾ ਰਿਹਾ ਹੈ ਨਿੱਜੀਕਰਨ - ਰਾਹੁਲ ਗਾਂਧੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਜਥੇਦਾਰ ਗੁਰਬਿੰਦਰ ਸਿੰਘ ਜੌਲੀ ਨੂੰ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਐਲਾਨਿਆ ਉਮੀਦਵ...