02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਕੈਨੇਡਾ 'ਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ ਹੋਣ ਦੇ ਮਾਮਲੇ 'ਚ ਡਾ. ਜੈ ਸ਼ੰਕਰ ਨੂੰ ਦਖ਼ਲ ਦੇਣ ਦੀ ਅਪੀਲ - ਸੁਖਬੀਰ

ਚੰਡੀਗੜ੍ਹ, 2 ਅਗਸਤ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਕੈਨੇਡਾ ਵਿਚ ਸਭ ਤੋਂ ਵੱਧ ਵਿਦਿਆਰਥੀ ਪੰਜਾਬ ਵਿਚੋਂ ਹਨ । ਹਰੇਕ ਵਿਦਿਆਰਥੀ ਦੇ ਪਿੱਛੇ ਇਕ ਪਰਿਵਾਰ...

ਅਜੀਤ ਡੈਸਕ 02-08-2026

ਚੰਡੀਗੜ੍ਹ, 2 ਅਗਸਤ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਕੈਨੇਡਾ ਵਿਚ ਸਭ ਤੋਂ ਵੱਧ ਵਿਦਿਆਰਥੀ ਪੰਜਾਬ ਵਿਚੋਂ ਹਨ । ਹਰੇਕ ਵਿਦਿਆਰਥੀ ਦੇ ਪਿੱਛੇ ਇਕ ਪਰਿਵਾਰ ਹੈ ਜਿਸਨੇ ਆਪਣੀ ਜ਼ਿੰਦਗੀ ਦੀ ਕਮਾਈ ਬੱਚੇ ਦੀ ਪੜ੍ਹਾਈ 'ਤੇ ਲਗਾਈ ਹੈ ਅਤੇ ਬਿਹਤਰ ਮੌਕਿਆਂ ਦੀ ਭਾਲ ਵਿਚ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ।
ਹੁਣ, ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (ਪੀਜੀਡਲਯੂਪੀ) ਅਰਜ਼ੀਆਂ ਨੂੰ ਰੱਦ ਕੀਤੇ ਜਾਣ ਦੀ ਰਿਪੋਰਟ ਦੇ ਨਾਲ, ਸੈਂਕੜੇ ਭਾਰਤੀ ਵਿਦਿਆਰਥੀ, ਜਿਨ੍ਹਾਂ ਵਿਚੋਂ ਜ਼ਿਆਦਾਤਰ ਪੰਜਾਬ ਤੋਂ ਹਨ, ਬਹੁਤ ਜ਼ਿਆਦਾ ਪ੍ਰੇਸ਼ਾਨੀ ਅਤੇ ਅਨਿਸ਼ਚਿਤਤਾ ਦਾ ਸਾਹਮਣਾ ਕਰ ਰਹੇ ਹਨ ਕਿਉਂਕਿ ਨਿਯਮ ਬਦਲ ਦਿੱਤੇ ਗਏ ਹਨ।
ਮੈਂ ਮਾਨਯੋਗ ਵਿਦੇਸ਼ ਮੰਤਰੀ ਡਾ. ਜੈ ਸ਼ੰਕਰ ਨੂੰ ਦਖ਼ਲ ਦੇਣ ਅਤੇ ਇਸ ਮਾਮਲੇ ਨੂੰ ਤੁਰੰਤ ਕੈਨੇਡੀਅਨ ਸਰਕਾਰ ਕੋਲ ਉਠਾਉਣ ਦੀ ਅਪੀਲ ਕਰਦਾ ਹਾਂ।
ਮੈਂ ਵੀ ਇਸ ਮੁੱਦੇ ਨੂੰ ਕੈਨੇਡਾ ਵਿੱਚ ਸਾਰੇ ਪੰਜਾਬੀ ਸੰਸਦ ਮੈਂਬਰਾਂ ਨਾਲ ਨਿੱਜੀ ਤੌਰ 'ਤੇ ਉਠਾਵਾਂਗਾ। ਇਸ ਦੌਰਾਨ, ਵਿਦੇਸ਼ਾਂ ਵਿਚ ਸ਼੍ਰੋਮਣੀ ਅਕਾਲੀ ਦਲ ਇਕਾਈਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਨ੍ਹਾਂ ਬੱਚਿਆਂ ਦੀ ਹਰ ਸੰਭਵ ਤਰੀਕੇ ਨਾਲ ਮਦਦ ਕਰਨ।ਅਸੀਂ ਆਪਣੇ ਬੱਚਿਆਂ ਦਾ ਭਵਿੱਖ ਖ਼ਰਾਬ ਨਹੀਂ ਹੋਣ ਦੇਵਾਂਗੇ।

ਪਿਛਲੀ ਖ਼ਬਰ ਇਕ ਰਾਸ਼ਟਰ ਖੁਸ਼ਹਾਲ ਬਣਨ ਲਈ, ਨਾਗਰਿਕਾਂ ਦਾ ਸਿਹਤਮੰਦ ਹੋਣਾ ਜ਼ਰੂਰੀ - ਮਨਸੁਖ ਮਾਂਡਵੀਆ ਅਗਲੀ ਖ਼ਬਰ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ