ਅਜਨਾਲਾ (ਗੱਗੋਮਾਹਲ), 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਅੰਮ੍ਰਿਤਸਰ ਦੀ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਸੂਫ਼ੀਆਂ ਨੇੜਿਓਂ ਇਕ ਕਿਸਾਨ ਦੇ ਖੇਤਾਂ ਵਿਚੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਹੋਈ ਹੈ I ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਕੁਝ ਲੋਕਾਂ ਵਲੋਂ ਇਕ ਖੇਤ ਵਿਚ ਹੈਰੋਇਨ ਪਈ ਦੇਖੀਂ ਜਿਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ I
ਥਾਣਾ ਰਮਦਾਸ ਦੇ ਐਸ.ਐਚ.ਓ ਸਬ-ਇੰਸਪੈਕਟਰ ਨਰਿੰਦਰ ਸਿੰਘ ਦੀ ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਹੈਰੋਇਨ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਇਲਾਕੇ ਵਿਚ ਤਲਾਸ਼ੀ ਅਭਿਆਨ ਵਿਚ ਲਾਇਆ ਜਾ ਰਿਹਾ ਹੈ।