02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਰਿਸ਼ਤੇਦਾਰ ਨੇ ਹੀ ਘਰ ਵਿਚ ਕੀਤੀ ਚੋਰੀ, ਮੋਟਰਸਾਈਕਲ ਤੇ ਮੋਬਾਈਲ ਕੀਤਾ ਚੋਰੀ, ਪੁਲਿਸ ਨੇ ਕੀਤਾ ਕਾਬੂ

ਸੰਗਤ ਮੰਡੀ (ਬਠਿੰਡਾ), 2 ਅਗਸਤ (ਦੀਪਕ ਸ਼ਰਮਾ)- ਥਾਣਾ ਨੰਦਗੜ੍ਹ ਪੁਲਿਸ ਨੇ ਪਿੰਡ ਬੰਬੀਹਾ ਦੇ ਇਕ....

ਅਜੀਤ ਡੈਸਕ 02-08-2026

ਸੰਗਤ ਮੰਡੀ (ਬਠਿੰਡਾ),  2 ਅਗਸਤ (ਦੀਪਕ ਸ਼ਰਮਾ)- ਥਾਣਾ ਨੰਦਗੜ੍ਹ ਪੁਲਿਸ ਨੇ ਪਿੰਡ ਬੰਬੀਹਾ ਦੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਉਸਦੇ ਮਾਸੀ ਦੇ ਦੋਹਤੇ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕਰਕੇ ਨੋਜਵਾਨ ਨੂੰ ਰਾਜਸਥਾਨ ਤੋਂ ਕਾਬੂ ਕਰ ਲਿਆ ਹੈ। ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਬੇਅੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬੰਬੀਹਾ ਦੇ ਰਹਿਣ ਵਾਲੇ ਜਗਸੀਰ ਸਿੰਘ ਪੁੱਤਰ ਠਾਣਾ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦਾ ਮਾਸੀ ਦਾ ਦੋਹਤਾ ਹਰਪ੍ਰੀਤ ਸਿੰਘ ਪੁੱਤਰ ਗੁਰਲਾਬ ਸਿੰਘ ਵਾਸੀ ਭੁੱਟੀਵਾਲਾ, ਜ਼ਿਲ੍ਹਾ ਸ੍ਰੀ ਗੰਗਾਨਗਰ (ਰਾਜਸਥਾਨ), ਉਨ੍ਹਾਂ ਦੇ ਘਰ ਮਿਲਣ ਲਈ ਆਇਆ ਸੀ।

ਸ਼ਿਕਾਇਤ ਅਨੁਸਾਰ, ਜਦੋਂ ਘਰ ਵਿਚ ਪਰਿਵਾਰ ਦਾ ਕੋਈ ਵੀ ਮੈਂਬਰ ਮੌਜੂਦ ਨਹੀਂ ਸੀ ਤਾਂ ਹਰਪ੍ਰੀਤ ਸਿੰਘ ਘਰ ਵਿਚੋਂ 5,000 ਰੁਪਏ ਨਕਦ, ਇਕ ਮੋਟਰਸਾਈਕਲ ਅਤੇ ਇਕ ਮੋਬਾਈਲ ਫੋਨ ਚੋਰੀ ਕਰਕੇ ਲੈ ਗਿਆ। ਸ਼ਿਕਾਇਤ ਮਿਲਣ ਤੋਂ ਬਾਅਦ ਥਾਣਾ ਨੰਦਗੜ੍ਹ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਅਤੇ ਮੁਲਜ਼ਮ ਨੂੰ ਉਸਦੇ ਪਿੰਡ ਭੁੱਟੀਵਾਲਾ, ਜ਼ਿਲ੍ਹਾ ਸ੍ਰੀ ਗੰਗਾਨਗਰ (ਰਾਜਸਥਾਨ) ਤੋਂ ਕਾਬੂ ਕਰ ਲਿਆ।

ਇੰਸਪੈਕਟਰ ਬੇਅੰਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਮਾਮਲੇ ਸਬੰਧੀ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ ਅਤੇ ਚੋਰੀ ਕੀਤਾ ਗਿਆ ਸਮਾਨ ਵੀ ਬਰਾਮਦ ਕੀਤਾ ਜਾ ਸਕੇ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਅਗਲੀ ਖ਼ਬਰ ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ