ਓਠੀਆਂ/ਅੰਮ੍ਰਿਤਸਰ 3 ਅਗਸਤ (ਗੁਰਵਿੰਦਰ ਸਿੰਘ ਛੀਨਾ) - ਪੰਜਾਬ ਵਿਚ ਬੜੀ ਤੇਜ਼ੀ ਨਾਲ ਉਭਰ ਰਹੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਸਿੰਘਾਂ ਦੀ ਰਿਹਾਈ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਜੇਲ੍ਹ ਵਿਚੋਂ ਰਿਹਾਅ ਕਰਾਉਣ ਲਈ ਵਿਧਾਨ ਸਭਾ ਹਲਕਾ ਰਾਜਾਸਾਸੀ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਵਲੋਂ ਅੱਜ ਸਰਹੱਦੀ ਪਿੰਡ ਭਿੰਡੀ ਔਲਖ ਦੇ ਗੁਰਦੁਆਰਾ ਦਮਦਮਾ ਸਾਹਿਬ ਤੋਂ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਰੋਡ ਸ਼ੋਅ ਸ਼ੁਰੂ ਕੀਤਾ ਗਿਆ। ਜਿਸ ਵਿਚ ਅੰਮ੍ਰਿਤਸਰ ਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਉਚੱਚੇ ਤੌਰ ਤੇ ਸ਼ਾਮਿਲ ਹੋਣ ਲਈ ਆ ਰਹੇ ਹਨ । ਇਹ ਰੋਡ ਸ਼ੋਅ ਜੋ ਕਿ ਵੱਖ-ਵੱਖ ਪਿੰਡਾਂ ਚੋਂ ਹੁੰਦਾ ਹੋਇਆ ਬੰਦੀ ਸਿੰਘਾਂ ਦੀ ਰਿਹਾਈ,ਅੰਮ੍ਰਿਤਸਰ ਪਾਲ ਸਿੰਘ ਨੂੰ ਜੇਲ੍ਹ ਚੋਂ ਰਿਹਾਅ ਕਰਾਉਣ ਅਤੇ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਰਿਹਾਈ ਦਾ ਹੋਕਾ ਦਿੰਦਾ ਹੋਇਆ ਰਾਜਾਸਾਂਸੀ ਵਿਖੇ ਸਮਾਪਤ ਹੋਣ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਬੰਦੀ ਸਿੰਘਾ ਦੀ ਰਿਹਾਈ ਲਈ ਰੋਡ ਸ਼ੋਅ ਸ਼ੁਰੂ
ਓਠੀਆਂ/ਅੰਮ੍ਰਿਤਸਰ 3 ਅਗਸਤ (ਗੁਰਵਿੰਦਰ ਸਿੰਘ ਛੀਨਾ) - ਪੰਜਾਬ ਵਿਚ ਬੜੀ ਤੇਜ਼ੀ ਨਾਲ ਉਭਰ ਰਹੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਸਿੰਘਾਂ ਦੀ ਰਿਹਾਈ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਜੇਲ੍ਹ ਵਿਚੋਂ ਰਿਹਾਅ ਕਰਾਉਣ ਲਈ ਵਿਧਾਨ ਸਭਾ ਹਲਕਾ ਰਾਜਾਸਾਸੀ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ...
ਅਜੀਤ ਡੈਸਕ
03-08-2026