ਦਿੜ੍ਹਬਾ ਮੰਡੀ (ਸੰਗਰੂਰ), 3 ਅਗਸਤ (ਜਸਵੀਰ ਸਿੰਘ ਔਜਲਾ)- ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆ ਵਿਰੁੱਧ ਚਲਾਈ ਮੁਹਿੰਮ ਤਹਿਤ ਮਾਨਯੋਗ ਐਸ. ਐਸ. ਪੀ. ਸੰਗਰੂਰ ਡਾ. ਰਵਜੋਤ ਕੌਰ ਗਰੇਵਾਲ ਦੀ ਰਹਿਨੁਮਾਈ ਹੇਠ ਅਤੇ ਡਾ: ਰੁਪਿੰਦਰ ਕੌਰ ਬਾਜਵਾ ਉਪ ਕਪਤਾਨ ਪੁਲਿਸ ਸਬ ਡਵੀਜਨ ਦਿੜ੍ਹਬਾ ਦੀ ਯੋਗ ਅਗਵਾਈ ਹੇਠ ਦਿੜ੍ਹਬਾ ਪੁਲਿਸ ਨੂੰ ਵੱਡੀ ਸਫ਼ਲਤਾ ਪ੍ਰਾਪਤ ਹੋਈ ਹੈ।
ਪੁਲਿਸ ਥਾਣਾ ਮੁਖੀ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਕ ਵਿਅਕਤੀ ਨੂੰ ਗੁਪਤ ਸੂਚਨਾ ਦੇ ਅਧਾਰ ਤੇ ਕਾਬੂ ਕਰਕੇ ਉਸ ਕੋਲੋਂ 60 ਕਿਲੋ ਚੂਰਾ ਪੋਸਤ (ਭੁੱਕੀ) ਬਰਾਮਦ ਕੀਤੀ ਹੈ।