03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਲਾਪਤਾ ਨਾਬਾਲਗ ਲੜਕੇ ਦੀ ਸ਼ੱਕੀ ਹਾਲਾਤਾਂ ਵਿਚ ਖੇਤਾਂ ’ਚੋਂ ਮਿਲੀ ਲਾਸ਼

ਮਾਛੀਵਾੜਾ ਸਾਹਿਬ (ਲੁਧਿਆਣਾ), 3 ਅਗਸਤ (ਰਾਜਦੀਪ ਸਿੰਘ ਅਲਬੇਲਾ)- ਇੱਥੋਂ ਕੁਝ ਦੂਰੀ ’ਤੇ ਸਥਿਤ ਪ੍ਰਵਾਸੀ ਮਜ਼ਦੂਰਾਂ ਦੀ ਬਸਤੀ...

ਅਜੀਤ ਡੈਸਕ 03-08-2026

ਮਾਛੀਵਾੜਾ ਸਾਹਿਬ (ਲੁਧਿਆਣਾ), 3 ਅਗਸਤ (ਰਾਜਦੀਪ ਸਿੰਘ ਅਲਬੇਲਾ)- ਇੱਥੋਂ ਕੁਝ ਦੂਰੀ ’ਤੇ ਸਥਿਤ ਪ੍ਰਵਾਸੀ ਮਜ਼ਦੂਰਾਂ ਦੀ ਬਸਤੀ ਬਲੀਬੇਗ ਦੇ ਰਹਿਣ ਵਾਲੇ ਨਾਬਾਲਗ ਲੜਕੇ ਰਾਜੇਸ਼ ਕੁਮਾਰ, ਉਮਰ 16 ਸਾਲ ਜੋ ਕਿ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਸੀ ਉਸਦੀ ਲਾਸ਼ ਦੇਰ ਰਾਤ ਸ਼ੱਕੀ ਹਾਲਾਤਾਂ ਵਿਚ ਨੇੜ੍ਹੇ ਹੀ ਖੇਤਾਂ ’ਚੋਂ ਮਿਲੀ ਜੋ ਕਿ ਕਾਫ਼ੀ ਗਲ ਸੜ ਚੁੱਕੀ ਸੀ।

ਬਲੀਬੇਗ ਨਿਵਾਸੀ ਜੋਗਿੰਦਰ ਪਾਸਵਾਨ ਦਾ ਨਾਬਾਲਗ ਲੜਕਾ ਰਾਜੇਸ਼ ਕੁਮਾਰ 31 ਜੁਲਾਈ ਦੀ ਸ਼ਾਮ ਨੂੰ ਘਰੋਂ ਗਿਆ ਅਤੇ ਉਸ ਦਿਨ ਤੋਂ ਬਾਅਦ ਵਾਪਸ ਨਾ ਪਰਤਿਆ। ਰਾਜੇਸ਼ ਕੁਮਾਰ ਦਾ ਮੋਬਾਇਲ ਫੋਨ ਵੀ ਬੰਦ ਆ ਰਿਹਾ ਸੀ ਅਤੇ ਪਰਿਵਾਰਕ ਮੈਂਬਰਾਂ ਵਲੋਂ ਉਸਦੀ ਲਗਾਤਾਰ ਤਲਾਸ਼ ਕੀਤੀ ਜਾ ਰਹੀ ਸੀ।

ਕੱਲ੍ਹ 2 ਅਗਸਤ ਦੇਰ ਰਾਤ 10 ਵਜੇ ਦੇ ਕਰੀਬ ਪਰਿਵਾਰਕ ਮੈਂਬਰਾਂ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਇਕ ਵਿਅਕਤੀ ਦੀ ਲਾਸ਼ ਬਲੀਬੇਗ ਬਸਤੀ ਸੂਏ ਪਾਰ ਖੇਤਾਂ ਵਿਚ ਪਈ ਹੈ ਅਤੇ ਜਦੋਂ ਉਨ੍ਹਾਂ ਜਾ ਕੇ ਦੇਖਿਆ ਤਾਂ ਉੱਥੇ ਚੀਕ-ਚਿਹਾੜਾ ਪੈ ਗਿਆ। ਇਸ ਲਾਸ਼ ਦੀ ਪਹਿਚਾਣ ਨਾਬਾਲਗ ਲੜਕੇ ਰਾਜੇਸ਼ ਕੁਮਾਰ ਵਜੋਂ ਹੋਈ ਹੈ।

ਸੂਚਨਾ ਮਿਲਦੇ ਹੀ ਥਾਣਾ ਮੁਖੀ ਚਰਨਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਲਾਸ਼ ਦੀ ਹਾਲਤ ਬਹੁਤ ਖ਼ਰਾਬ ਹੈ ਜਿਸ ਕੋਲੋਂ ਬਦਬੂ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਲਾਸ਼ ਤੋਂ ਲੱਗਦਾ ਹੈ ਕਿ ਮੌਤ ਤਿੰਨ ਦਿਨ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਹੁੰਮਸ ਭਰੀ ਗਰਮੀ ਕਾਰਨ ਲਾਸ਼ ਖ਼ਰਾਬ ਹੋ ਗਈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਸ਼ੰਕਾ ਹੈ ਕਿ ਉਨ੍ਹਾਂ ਦੇ ਲੜਕੇ ਨੇ ਕੋਈ ਜ਼ਹਿਰੀਲੀ ਵਸਤੂ ਖਾ ਲਈ ਜਿਸ ਕਾਰਨ ਉਸਦੀ ਮੌਤ ਹੋਈ।

ਥਾਣਾ ਮੁਖੀ ਨੇ ਕਿਹਾ ਕਿ ਫਿਲਹਾਲ ਕਾਨੂੰਨੀ ਕਾਰਵਾਈ ਅਮਲ ਵਿਚ ਲਿਆ ਦਿੱਤੀ ਹੈ ਅਤੇ ਪੋਸਟ ਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨ ਬਾਰੇ ਪਤਾ ਲੱਗ ਸਕੇਗਾ।

ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਚਿੱਪ ਵਾਲੇ ਮੀਟਰ ਪੁੱਟ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ ਦੀ ਵਰਕਰ ਮਿਲਣੀ ਸਮਾਗਮ ਵਿਚ ਪੱਤਰਕਾਰਾਂ ਨੂੰ ਜਾਣ ਤੋਂ ਰੋਕਿ...