ਅੰਮ੍ਰਿਤਸਰ, 4 ਅਗਸਤ (ਰੇਸ਼ਮ ਸਿੰਘ) - ਇਕ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਆਈ.ਐਸ.ਆਈ.-ਸਮਰਥਿਤ ਸਰਹੱਦ-ਪਾਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 9 ਮੁਲਜ਼ਮਾਂ (ਜਿਨ੍ਹਾਂ ਵਿਚ ਚਾਰ ਨਾਬਾਲਗ ਸ਼ਾਮਿਲ ਹਨ) ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 3 ਗੈਰ-ਕਾਨੂੰਨੀ ਪਿਸਤੌਲ, 4 ਪੈਟਰੋਲ ਬੰਬ ਅਤੇ 9 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਵਿਚ ਬੈਠੇ ਆਈ.ਐਸ.ਆਈ. ਹੈਂਡਲਰਾਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ। ਇਹ ਹੈਂਡਲਰ ਸਥਾਨਕ ਨੌਜਵਾਨਾਂ ਨੂੰ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ, ਸੁਰੱਖਿਆ ਟਿਕਾਣਿਆਂ ਦੀ ਨਿਗਰਾਨੀ ਕਰਨ, ਗੈਰ-ਕਾਨੂੰਨੀ ਹਥਿਆਰ ਹਾਸਲ ਕਰਨ ਅਤੇ ਜਨਤਕ ਸ਼ਾਂਤੀ ਭੰਗ ਕਰਨ ਲਈ ਭਰਤੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਰੇਲਵੇ ਲਾਈਨਾਂ ਦੇ ਨੇੜੇ ਨਿਗਰਾਨੀ ਕੈਮਰੇ ਲਗਾਏ ਗਏ ਸਨ ਅਤੇ ਇਨ੍ਹਾਂ ਦੀ ਫੁਟੇਜ ਕਥਿਤ ਤੌਰ 'ਤੇ ਵਿਦੇਸ਼ੀ ਹੈਂਡਲਰਾਂ ਨਾਲ ਸਾਂਝੀ ਕੀਤੀ ਗਈ ਸੀ।
ਅੰਮ੍ਰਿਤਸਰ ਦੇ ਥਾਣਾ ਮੋਹਕਮਪੁਰਾ, ਏਅਰਪੋਰਟ ਅਤੇ ਸੀ-ਡਿਵੀਜ਼ਨ ਵਿਖੇ ਐਫ.ਆਈ.ਆਰਜ਼. ਦਰਜ ਕੀਤੀਆਂ ਗਈਆਂ ਹਨ। ਆਈ.ਐਸ.ਆਈ.-ਸਮਰਥਿਤ ਨੈੱਟਵਰਕ ਦੇ ਬਾਕੀ ਮੈਂਬਰਾਂ ਦੀ ਪਛਾਣ ਕਰਨ, ਇਸ ਦੇ ਅਗਲੇ ਅਤੇ ਪਿਛਲੇ ਸੰਬੰਧਾਂ ਦਾ ਪਤਾ ਲਗਾਉਣ, ਵਿੱਤੀ ਲੈਣ-ਦੇਣ ਦੀ ਜਾਂਚ ਕਰਨ ਅਤੇ ਹੋਰ ਅੱਤਵਾਦੀ ਗਤੀਵਿਧੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਦਾ ਖ਼ੁਲਾਸਾ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਤਾਜ਼ਾ ਖ਼ਬਰਾਂ
Free
ਆਈ.ਐਸ.ਆਈ.-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਹਥਿਆਰਾਂ ਸਣੇ 9 ਗ੍ਰਿਫ਼ਤਾਰ
ਅੰਮ੍ਰਿਤਸਰ, 4 ਅਗਸਤ (ਰੇਸ਼ਮ ਸਿੰਘ) - ਇਕ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਆਈ.ਐਸ.ਆਈ.-ਸਮਰਥਿਤ ਸਰਹੱਦ-ਪਾਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 9 ਮੁਲਜ਼ਮਾਂ (ਜਿਨ੍ਹਾਂ ਵਿਚ ਚਾਰ ਨਾਬਾਲਗ ਸ਼ਾਮਿਲ ਹਨ) ਨੂੰ ਗ੍ਰਿਫ਼ਤਾਰ...
ਅਜੀਤ ਡੈਸਕ
04-08-2026