04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਰਾਜਪੁਰਾ ਵਿਚ ਜਿਥੇ ਜਿਥੇ ਵੀ ਕੂੜੇ ਦੇ ਢੇਰ ਲੱਗੇ ਹੋਏ ਹਨ, ਉਹ ਸਾਰੇ ਸਾਫ਼ ਕਰ ਦਿੱਤੇ ਜਾਣਗੇ - ਹੰਸਰਾਜ ਬਨਵਾੜੀ

ਰਾਜਪੁਰਾ (ਪਟਿਆਲਾ), 4 ਅਗਸਤ (ਰਣਜੀਤ ਸਿੰਘ) - ਪੰਜਾਬ ਭਰ ਵਿਚ ਸਫ਼ਾਈ ਸੇਵਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕੀਤੀ ਹੋਈ ਸੀ। ਹੁਣ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਸਫ਼ਾਈ ਸੇਵਕਾਂ...

ਅਜੀਤ ਡੈਸਕ 04-08-2026

ਰਾਜਪੁਰਾ (ਪਟਿਆਲਾ), 4 ਅਗਸਤ (ਰਣਜੀਤ ਸਿੰਘ) - ਪੰਜਾਬ ਭਰ ਵਿਚ ਸਫ਼ਾਈ ਸੇਵਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕੀਤੀ ਹੋਈ ਸੀ। ਹੁਣ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਸਫ਼ਾਈ ਸੇਵਕਾਂ ਨੇ ਆਪਣਾ ਕੰਮ ਕਾਰ ਸ਼ੁਰੂ ਕਰ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਹੰਸਰਾਜ ਬਨਵਾੜੀ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਉਹ ਬੀਤੇ ਕਰੀਬ ਚਾਰ ਹਫ਼ਤਿਆਂ ਤੋਂ ਹੜਤਾਲ ਤੇ ਸਾਨੂੰ ਉਨ੍ਹਾਂ ਕਿਹਾ ਕਿ ਇਹ ਜੰਗ ਸਮੂਹ ਸਾਥੀਆਂ ਦੇ ਸਹਿਯੋਗ ਨਾਲ ਜਿੱਤੀ ਗਈ ਹੈ। ਉਨ੍ਹਾਂ ਨੇ ਜਿੱਥੇ ਸਰਕਾਰ ਦਾ ਧੰਨਵਾਦ ਕੀਤਾ ਉਥੇ ਹੀ ਸਮੂਹ ਕਰਮਚਾਰੀਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਹੜਤਾਲ ਦੇ ਵਿਚ ਉਨ੍ਹਾਂ ਦਾ ਸਾਥ ਦਿੱਤਾ। ਹੰਸ ਰਾਜ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਸ਼ਹਿਰ ਵਿਚ ਜਿਥੇ ਜਿਥੇ ਵੀ ਕੂੜੇ ਦੇ ਢੇਰ ਲੱਗੇ ਹੋਏ ਹਨ, ਉਹ ਸਾਰੇ ਸਾਫ਼ ਕਰ ਦਿੱਤੇ ਜਾਣਗੇ ਸਮੂਹ ਕਰਮਚਾਰੀਆਂ ਵਲੋਂ ਹੰਸ ਰਾਜ ਬਨਵਾੜੀ  ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੇ ਹੰਸਰਾਜ ਪ੍ਰਧਾਨ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ।

ਪਿਛਲੀ ਖ਼ਬਰ ਵਿਧਾਨ ਸਭਾ ਵਿਚ ਪ੍ਰਤਾਪ ਸਿੰਘ ਬਾਜਵਾ ਨੇ ਉਠਾਇਆ। ਡੀ.ਏ. ਦਾ ਮੁੱਦਾ ਅਗਲੀ ਖ਼ਬਰ ਈਥਾਨੌਲ ਦਾ ਅਰਥ ਹੈ ਕਿਸਾਨਾਂ ਦੀ ਸੁਰੱਖਿਆ - ਕੇਜਰੀਵਾਲ ਦੇ ਮਾਰਚ 'ਤੇ ਤਰੁਣ ਚੁੱਘ