04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਡੀਐਸਪੀ ਅੰਮ੍ਰਿਤਸਰ ਦਿਹਾਤੀ ਗੁਰਿੰਦਰ ਸਿੰਘ ਨਾਗਰਾ ਦੀ ਅਗਵਾਈ ਵਿਚ ਵਿਸ਼ੇਸ਼ ਨਾਕੇਬੰਦੀ ਕਰ ਚੈਕਿੰਗ

ਅਟਾਰੀ ਸਰਹੱਦ (ਅੰਮ੍ਰਿਤਸਰ), 4 ਅਗਸਤ - (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ) - ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸਮੁੱਚੇ ਭਾਰਤ ਵਿਚ ਹੋਣ ਵਾਲੇ ਆਜ਼ਾਦੀ ਦਿਵਸ ਪ੍ਰੋਗਰਾਮਾਂ ਨੂੰ ਸਫਲਤਾ ਪੂਰਵਕ ਢੰਗ ਨਾਲ ਮਨਾਉਣ ਅਤੇ ਗੁਆਂਢੀ...

ਅਜੀਤ ਡੈਸਕ 04-08-2026

ਅਟਾਰੀ ਸਰਹੱਦ (ਅੰਮ੍ਰਿਤਸਰ), 4 ਅਗਸਤ - (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ) - ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸਮੁੱਚੇ ਭਾਰਤ ਵਿਚ ਹੋਣ ਵਾਲੇ ਆਜ਼ਾਦੀ ਦਿਵਸ ਪ੍ਰੋਗਰਾਮਾਂ ਨੂੰ ਸਫਲਤਾ ਪੂਰਵਕ ਢੰਗ ਨਾਲ ਮਨਾਉਣ ਅਤੇ ਗੁਆਂਢੀ ਮੁਲਕ ਪਾਕਿਸਤਾਨ 'ਤੇ ਬਾਜ ਅੱਖ ਰੱਖਣ ਦੇ ਮੱਦੇਨਜ਼ਰ ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਡੀਆਈਜੀ ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਅਤੇ ਐਸਐਸਪੀ ਕਵਲਪ੍ਰੀਤ ਸਿੰਘ ਚਾਹਲ ਦੇ ਸਖਤ ਆਦੇਸ਼ਾਂ 'ਤੇ ਪਹਿਲ ਕਦਮੀ ਕਰਦਿਆਂ ਭਾਰਤ-ਪਾਕਿਸਤਾਨ ਨਾਲ ਲੱਗਦੇ ਸਰਹੱਦੀ ਪਿੰਡਾਂ ਕਸਬਿਆਂ ਤੇ ਸ਼ਹਿਰਾਂ ਵਿਚ ਪੁਲਿਸ ਕਰਮਚਾਰੀਆਂ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਬਰੀਕੀ ਨਾਲ ਛਾਣਬੀਣ ਤੇ ਸਰਹੱਦੀ ਇਲਾਕਿਆਂ ਵਿਚ ਆਉਣ ਜਾਣ ਵਾਲੇ ਵਾਹਨ ਸਵਾਰ ਲੋਕਾਂ ਦੀ ਚੈਕਿੰਗ ਕਰਕੇ ਮੁਹਿੰਮ ਦਾ ਆਗਾਜ਼ ਕੀਤਾ ।  ਇਸੇ ਤਹਿਤ ਹੀ ਅੱਜ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਅਧੀਨ ਆਉਂਦੇ ਸਰਹੱਦੀ ਪਿੰਡਾਂ ਵਿਚ ਡੀਐਸਪੀ ਅੰਮ੍ਰਿਤਸਰ ਦਿਹਾਤੀ ਗੁਰਿੰਦਰ ਸਿੰਘ ਨਾਗਰਾ ਦੀ ਅਗਵਾਈ ਵਿਚ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਦੇ ਵਿਰੋਧੀ ਅਨਸਰਾਂ ਵਲੋਂ ਕੀਤੀਆਂ ਜਾ ਰਹੀਆਂ ਹਰਕਤਾਂ ਨੂੰ ਨਾਕਾਮ ਬਣਾਉਂਦਿਆਂ ਜਿਥੇ ਪਹਿਲਾਂ ਹੀ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਅੱਜ ਫਿਰ ਸਰਹੱਦੀ ਪਿੰਡਾਂ ਦੇ ਰਸਤਿਆਂ ਵਿਚ ਵਿਸ਼ੇਸ਼ ਨਾਕੇਬੰਦੀ ਕਰਕੇ ਆਉਣ ਜਾਣ ਵਾਲੇ ਲੋਕਾਂ ਦੀ ਚੈਕਿੰਗ ਕੀਤੀ ਗਈ ਹੈ। 

ਪਿਛਲੀ ਖ਼ਬਰ ਸਰਕਾਰੀ ਸਕੂਲ ਵਿਚੋਂ ਐਲਈਡੀ ਤੇ ਹੋਰ ਕੀਮਤੀ ਸਮਾਨ ਚੋਰੀ ਅਗਲੀ ਖ਼ਬਰ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅੰਦਰ ਇਕੋ ਸਮੇਂ 14 ਥਾਵਾਂ 'ਤੇ ਵਿਸ਼ੇਸ਼ ਨਾਕਾਬੰਦੀ