04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਭਾਜਪਾ ਦੇ ਸੰਗਰੂਰ ਦਫ਼ਤਰ ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਵਿਚ ਗ੍ਰਿਫਤਾਰ ਦੋ ਜਣਿਆਂ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਤੇ ਜੇਲ ਭੇਜਿਆ

ਸੰਗਰੂਰ, 4 ਅਗਸਤ (ਧੀਰਜ ਪਸੋਰੀਆ)- ਭਾਜਪਾ ਦੇ ਸੰਗਰੂਰ ਦਫ਼ਤਰ ਤੇ ਪੈਟਰੋਲ ਬੰਬ ਸੁੱਟੇ....

ਅਜੀਤ ਡੈਸਕ 04-08-2026

ਸੰਗਰੂਰ, 4 ਅਗਸਤ (ਧੀਰਜ ਪਸੋਰੀਆ)- ਭਾਜਪਾ ਦੇ ਸੰਗਰੂਰ ਦਫ਼ਤਰ ਤੇ ਪੈਟਰੋਲ ਬੰਬ ਸੁੱਟੇ ਜਾਣ ਦੀ ਵਾਰਦਾਤ ਨੂੰ ਲੈ ਕੇ ਦਰਜ ਪੁਲਿਸ ਮਾਮਲੇ ਵਿਚ ਗਿਰਫ਼ਤਾਰ ਦੋ ਵਿਅਕਤੀਆਂ ਨੂੰ ਸੰਗਰੂਰ ਦੀ ਅਦਾਲਤ ਨੇ ਅੱਜ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਉੱਤੇ ਜੇਲ ਭੇਜ ਦਿੱਤਾ ਹੈ। ਮੁਦਈ ਪੱਖ ਦੇ ਵਕੀਲ ਲਲਿਤ ਕੁਮਾਰ ਗਰਗ ਨੇ ਦੱਸਿਆ ਕਿ ਇਸ ਘਟਨਾ ਨੂੰ ਲੈ ਕੇ ਭਾਜਪਾ ਜਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ ਦੀ ਸ਼ਿਕਾਇਤ ਤੇ ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਦੇ ਸਬੰਧ ਵਿਚ ਸੰਗਰੂਰ ਪੁਲਿਸ ਨੇ ਪੈਟਰੋਲ ਬੰਬ ਸੁੱਟਣ ਦੇ ਕਥਿਤ ਦੋਸ਼ਾਂ ਵਿਚ ਦੋ ਨੌਜਵਾਨਾਂ ਹੈਪੀ ਸਿੰਘ ਵਾਸੀ ਭੰਮਾਬੱਦੀ ਅਤੇ ਜਸਪ੍ਰੀਤ ਸਿੰਘ ਜੱਸੀ ਵਾਸੀ ਲਹਿਰਾ ਨੂੰ ਨਾਮਜਦ ਕਰ ਕੇ 24 ਘੰਟਿਆਂ ਦੇ ਅੰਦਰ ਅੰਦਰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰਦਿਆਂ ਵਾਰਦਾਤ ਵਿਚ ਵਰਤਿਆ ਮੋਟਰਸਾਈਕਲ ਅਤੇ ਦੋ ਮੋਬਾਇਲ ਫੋਨ ਵੀ ਬਰਾਮਦ ਕਰਵਾਉਣ ਦਾ ਦਾਅਵਾ ਕੀਤਾ ਸੀ।

ਪੁਲਿਸ ਨੇ ਦਰਜ ਮਾਮਲੇ ਵਿਚ ਯੂ.ਏ.ਪੀ.ਏ. ਦੀਆਂ ਧਾਰਾਵਾਂ ਦਾ ਵਾਧਾ ਕਰਦਿਆਂ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਅੱਜ ਪੁਲਿਸ ਰਿਮਾਂਡ ਖ਼ਤਮ ਹੋਣ ਉੱਤੇ ਇਨ੍ਹਾਂ ਦੋਨਾਂ ਨੌਜਵਾਨਾਂ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਉੱਤੇ ਜੇਲ ਭੇਜ ਦਿੱਤਾ ਹੈ। ਹੁਣ ਇਹ ਕੇਸ ਵਧੀਕ ਸੈਸ਼ਨ ਜੱਜ ਮੈਡਮ ਸੰਜੀਤਾ ਦੀ ਅਦਾਲਤ ਵਿਚ ਚੱਲੇਗਾ।

ਪਿਛਲੀ ਖ਼ਬਰ ਗੁਰਬਾਣੀ ਪ੍ਰਸਾਰਣ ਸਬੰਧੀ ਬਿਆਨਬਾਜ਼ੀ ਕਰਕੇ ਸੰਗਤ ਨੂੰ ਗੁੰਮਰਾਹ ਨਾ ਕੀਤਾ ਜਾਵੇ- ਮੰਨਣ ਅਗਲੀ ਖ਼ਬਰ ਪਿਛਲੇਂ ਕਈ ਦਿਨਾਂ ਤੋਂ ਸੰਘਰਸ਼ ਤੇ ਬੈਠੇ ਸਫਾਈ ਸੇਵਕਾਂ ਨੇ ਬੰਦ ਕੀਤੀ ਹੜਤਾਲ