05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਰਾਜਾਸਾਂਸੀ ਪੁਲਿਸ ਵਲੋਂ 800 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਅਜਨਾਲਾ/ਰਾਜਾਸਾਂਸੀ, (ਅੰਮ੍ਰਿਤਸਰ), 5 (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਥਾਣਾ ਰਾਜਸਾਂਸੀ ਦੀ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 800 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ I ਇਸ ਸੰਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ...

ਅਜੀਤ ਡੈਸਕ 05-08-2026

ਅਜਨਾਲਾ/ਰਾਜਾਸਾਂਸੀ, (ਅੰਮ੍ਰਿਤਸਰ), 5 (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਥਾਣਾ ਰਾਜਸਾਂਸੀ ਦੀ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 800 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ I ਇਸ ਸੰਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਡੀ.ਐੱਸ.ਪੀ. ਰਾਜਾਸਾਂਸੀ ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਏ.ਐੱਸ.ਆਈ. ਹਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਮਾੜੇ ਅਨਸਰਾਂ ਦੀ ਤਲਾਸ਼ ਦੇ ਸੰਬੰਧ ਵਿਚ ਪਿੰਡ ਤੋਲਾਨੰਗਲ ਪੁੱਜੀ ਤਾਂ ਮੁਖ਼ਬਰ ਨੇ ਗੱਡੀ ਰੋਕ ਕੇ ਪੁਲਿਸ ਪਾਰਟੀ ਨੂੰ ਇਤਲਾਹ ਦਿੱਤੀ ਕਿ ਸੁਖਚੈਨ ਸਿੰਘ ਜੋ ਕਿ ਭਾਰੀ ਮਾਤਰਾ ਵਿਚ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਹੈਰੋਇਨ ਲੈਣ ਲਈ ਕਿਸੇ ਪਿੰਡ ਵਿਚ ਗਿਆ ਹੋਇਆ ਹੈ ਅਤੇ ਜੋ ਚੈਨਪੁਰ ਵਾਲੀ ਨਹਿਰ ਰਸਤੇ ਪਿੰਡ ਵਾਪਸ ਆਉਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਪਾਰਟੀ ਵਲੋਂ ਨਾਕਾਬੰਦੀ ਕਰਕੇ ਸੁਖਚੈਨ ਸਿੰਘ ਨੂੰ ਕਾਬੂ ਕਰਕੇ ਉਸ ਕੋਲੋਂ 800 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ਅੱਗੇ ਦੱਸਿਆ ਕਿ ਹੈਰੋਇਨ ਸਮੇਤ ਕਾਬੂ ਸੁਖਚੈਨ ਸਿੰਘ ਉਰਫ਼ ਕਾਲਾ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਝੰਜੋਟੀ ਖਿਲਾਫ਼ ਥਾਣਾ ਰਾਜਸਾਂਸੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਬਾਜਵਾ ਸਾਬ੍ਹ ਮੇਰੇ ’ਤੇ ਲਗਾਏ ਦੋਸ਼ ਕਰ ਦੇਣ ਸਾਬਤ, ਛੱਡ ਦਿਆਂਗਾ ਰਾਜਨੀਤੀ- ਕੁਲਵੰਤ ਸਿੰਘ ਪੰਡੋਰੀ ਅਗਲੀ ਖ਼ਬਰ ਈ.ਡੀ. ਦੀ ਜਲੰਧਰ ’ਚ ਛਾਪੇਮਾਰੀ