05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਤਲਵੰਡੀ ਸਾਬੋ ਦੇ ਪਿੰਡ ਮਲਕਾਣਾ ਤੇ ਜੱਜਲ ਵਿਚਕਾਰ ਹੋਏ ਭਿਆਨਕ ਹਾਦਸੇ ਵਿਚ ਇਕ ਦੀ ਮੌਤ

ਤਲਵੰਡੀ ਸਾਬੋ, ਸੀਂਗੋ ਮੰਡੀ, (ਬਠਿੰਡਾ) 5 ਅਗਸਤ (ਲੱਕਵਿੰਦਰ ਸ਼ਰਮਾ )- ਤਲਵੰਡੀ ਸਾਬੋ ਦੇ ਨਜ਼ਦੀਕੀ ਪਿੰਡ ਜੱਜਲ ਤੇ ਮਲਕਾਣਾ ਵਿਚਕਾਰ ਇਕ ਮੋਟਰਸਾਈਕਲ ਅਤੇ ਕਾਰ ਦੀ ਹੋਈ ਟੱਕਰ ਵਿਚ ਇਕ ਨੌਜਵਾਨ ਵੀ ਮੌਤ ਅਤੇ ਇਕ ਨੌਜਵਾਨ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਜੀਵਨ ਸਿੰਘ ਨੇ ਦੱਸਿਆ ਕਿ ਜਗਦੀਪ ਸਿੰਘ ....

ਅਜੀਤ ਡੈਸਕ 05-08-2026

ਤਲਵੰਡੀ ਸਾਬੋ, ਸੀਂਗੋ ਮੰਡੀ, (ਬਠਿੰਡਾ) 5 ਅਗਸਤ (ਲੱਕਵਿੰਦਰ ਸ਼ਰਮਾ )- ਤਲਵੰਡੀ ਸਾਬੋ ਦੇ ਨਜ਼ਦੀਕੀ ਪਿੰਡ ਜੱਜਲ ਤੇ ਮਲਕਾਣਾ ਵਿਚਕਾਰ ਇਕ ਮੋਟਰਸਾਈਕਲ ਅਤੇ ਕਾਰ ਦੀ ਹੋਈ ਟੱਕਰ ਵਿਚ ਇਕ ਨੌਜਵਾਨ ਵੀ ਮੌਤ ਅਤੇ ਇਕ ਨੌਜਵਾਨ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਜੀਵਨ ਸਿੰਘ ਨੇ ਦੱਸਿਆ ਕਿ ਜਗਦੀਪ ਸਿੰਘ ਵਾਸੀ ਮਲਕਾਣਾ ਜੋ ਕਿ ਮਿਸਤਰੀ ਦਾ ਕੰਮ ਕਰਦਾ ਸੀ, ਆਪਣੇ ਕੰਮ ਨੂੰ ਮੁਕਾ ਕੇ ਆਪਣੇ ਮੋਟਰਸਾਈਕਲ ਤੇ ਇਕ ਹੋਰ ਨੌਜਵਾਨ ਨੂੰ ਨਾਲ ਲੈ ਕੇ ਵਾਪਸ ਆਪਣੇ ਘਰ ਆ ਰਿਹਾ ਸੀ ਤੇ ਇਹ ਘਟਨਾ ਸਥਾਨ ਤੇ ਅੱਗੋਂ ਆ ਰਹੀ ਇਕ ਕਾਰ ਨਾਲ ਟਕਰਾ ਗਏ, ਜਿਸ ਵਿਚ ਜਗਦੀਪ ਸਿੰਘ (29) ਦੀ ਮੌਤ ਅਤੇ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਨ੍ਹਾਂ ਨੂੰ ਪਹਿਲਾਂ ਤਲਵੰਡੀ ਸਾਬੋ ਹਸਪਤਾਲ ਤੇ ਫਿਰ ਬਠਿੰਡਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਦੀ ਪਤਨੀ ਦੇ ਬੱਚਾ ਹੋਣ ਵਾਲਾ ਹੈ, ਜੋ ਕਿ ਹਸਪਤਾਲ ਵਿਚ ਜੇਰੇ ਇਲਾਜ ਹੈ। ਪਿੰਡ ਵਾਸੀਆਂ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ। ਉਧਰ ਰਾਮਾ ਮੰਡੀ ਦੀ ਪੁਲਿਸ ਨੌਜਵਾਨ ਜਗਦੀਪ ਸਿੰਘ ਦੀ ਲਾਸ਼ ਨੂੰ ਤਲਵੰਡੀ ਸਾਬੋ ਦੇ ਮੁਰਦਾਘਰ ਵਿਚ ਰਖਵਾ ਕੇ ਬਣਦੀ ਕਾਰਵਾਈ ਕਰ ਰਹੀ ਹੈ

ਪਿਛਲੀ ਖ਼ਬਰ ਬੈਂਕ ਆਫ਼ ਇੰਡੀਆ ਵਲੋਂ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ ਵਿਖੇ 12 ਵਾਟਰ ਕੂਲਰ ਭੇਟ ਅਗਲੀ ਖ਼ਬਰ ਤਰਨ ਤਾਰਨ ਪੁਲਿਸ ਅਤੇ ਬੀ.ਐੱਸ.ਐੱਫ. ਵਲੋਂ ਪਾਕਿਸਤਾਨ ਤੋਂ ਆਏ ਹਥਿਆਰਾਂ ਦੇ ਜ਼ਖੀਰੇ ਸਮੇਤ ਇਕ ਵਿਅਕਤੀ ਕਾਬੂ