05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਬੈਂਕ ਆਫ਼ ਇੰਡੀਆ ਵਲੋਂ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ ਵਿਖੇ 12 ਵਾਟਰ ਕੂਲਰ ਭੇਟ

ਅੰਮ੍ਰਿਤਸਰ, 5 ਅਗਸਤ (ਜਸਵੰਤ ਸਿੰਘ ਜੱਸ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਬੈਂਕ ਆਫ਼ ਇੰਡੀਆ ਵਲੋਂ ਅੱਜ 12 ਵਾਟਰ ਕੂਲਰ ਭੇਟ ਕੀਤੇ ਗਏ। ਇਸ...

ਅਜੀਤ ਡੈਸਕ 05-08-2026

ਅੰਮ੍ਰਿਤਸਰ, 5 ਅਗਸਤ (ਜਸਵੰਤ ਸਿੰਘ ਜੱਸ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਬੈਂਕ ਆਫ਼ ਇੰਡੀਆ ਵਲੋਂ ਅੱਜ 12 ਵਾਟਰ ਕੂਲਰ ਭੇਟ ਕੀਤੇ ਗਏ। ਇਸ ਮੌਕੇ ਬੈਂਕ ਆਫ਼ ਇੰਡੀਆ ਦੇ ਜ਼ੋਨਲ ਮੈਨੇਜਰ  ਰਾਜੇਸ਼ ਕੁਮਾਰ ਬੈਂਸ, ਮਾਰਕੀਟਿੰਗ ਮੈਨੇਜਰ ਅਭੀਜੀਤ ਰੰਜਨ, ਬ੍ਰਾਚ ਮੈਨੇਜਰ ਵਿਕਰਮਜੀਤ ਸਿੰਘ, ਬ੍ਰਾਚ ਆਫੀਸਰ ਕੇਸ਼ਵ ਸਿੰਘ ਸਿੰਗਲਾ, ਗੁਰਮੁੱਖ ਸਿੰਘ ਅਤੇ ਹੋਰ ਬੈਂਕ ਅਧਿਕਾਰੀਆਂ ਨੂੰ ਓਐਸਡੀ  ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ  ਸ਼ਾਹਬਾਜ਼ ਸਿੰਘ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। 
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਆਪਣੀ ਸਮਰਥਾ ਅਨੁਸਾਰ ਗੁਰੂ ਘਰ ਦੀਆਂ ਸੇਵਾਵਾਂ ਵਿਚ ਹਿੱਸਾ ਪਾਉਂਦੀਆਂ ਹਨ। ਇਸੇ ਤਹਿਤ ਹੀ ਅੱਜ ਬੈਂਕ ਆਫ਼ ਇੰਡੀਆ ਵਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਸੰਗਤਾਂ ਦੀ ਸਹੂਲਤ ਲਈ 12 ਵਾਟਰ ਕੂਲਰ ਭੇਟ ਕੀਤੇ ਹਨ। ਇਸ ਮੌਕੇ ਸਕੱਤਰ ਮਥਰੇਵਾਲ ਨੇ ਬੈਂਕ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਅੱਗੇ ਵੀ ਆਸ ਪ੍ਰਗਟਾਈ ਕਿ ਉਹ ਗੁਰੂ ਘਰ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ। 
ਇਸੇ ਦੌਰਾਨ ਬੈਂਕ ਆਫ਼ ਇੰਡੀਆ ਦੇ ਜੋਨਲ ਮੈਨੇਜਰ ਰਾਜੇਸ਼ ਕੁਮਾਰ ਬੈਂਸ ਨੇ ਕਿਹਾ ਕਿ ਬੈਂਕ ਆਫ਼ ਇੰਡੀਆਂ ਦੇ ਅਧਿਕਾਰੀਆਂ ਵਲੋਂ ਅੱਜ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਬੈਂਕ ਕਰਮਚਾਰੀਆਂ ’ਤੇ ਇਸੇ ਤਰ੍ਹਾਂ ਆਪਣੀ ਰਹਿਮਤ ਬਣਾਈ ਰੱਖਣ ਅਤੇ ਸੰਗਤਾਂ ਦੀ ਸੇਵਾ ਕਰਨ ਦਾ ਬਲ ਪ੍ਰਦਾਨ ਕਰਨ। 

ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਤੋਂ ਸੁਰੱਖਿਆ ਦੇ ਮੱਦੇਨਜ਼ਰ ਏਡੀਜੀਪੀ ਸਿਕਿਉਰਟੀ ਨੇ ਕੀਤਾ ਲੁਧਿਆਣਾ ਦਾ ਦੌਰਾ ਅਗਲੀ ਖ਼ਬਰ ਤਲਵੰਡੀ ਸਾਬੋ ਦੇ ਪਿੰਡ ਮਲਕਾਣਾ ਤੇ ਜੱਜਲ ਵਿਚਕਾਰ ਹੋਏ ਭਿਆਨਕ ਹਾਦਸੇ ਵਿਚ ਇਕ ਦੀ ਮੌਤ