ਅਟਾਰੀ ਸਰਹੱਦ (ਅੰਮ੍ਰਿਤਸਰ) 5 ਅਗਸਤ(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ) - ਡੀਆਈਜੀ ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ, ਐਸਐਸਪੀ ਅੰਮ੍ਰਿਤਸਰ ਦੇ ਦਿਹਾਤੀ ਦੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀਐਸਪੀ ਗੁਰਿੰਦਰ ਸਿੰਘ ਨਾਗਰਾ, ਡੀਐਸਪੀ ਯਾਦਵਿੰਦਰ ਸਿੰਘ, ਐਸਐਚਓ ਅਮਨਦੀਪ ਸਿੰਘ ਅਮਨ ਦੀ ਅਗਵਾਈ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਂਦਿਆਂ ਸਰਹੱਦੀ ਇਲਾਕੇ ਵਿਚ ਪਾਕਿਸਤਾਨ ਤੋਂ ਵੱਖ ਵੱਖ ਥਾਵਾਂ ਤੇ ਡਰੋਨਾ ਰਾਹੀਂ ਆਈ ਹੈਰੋਇਨ ਦੀ ਵੱਡੀ ਖੇਪ ਨੂੰ ਫੜ ਕੇ ਪੰਜਾਬ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ । ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਘਰਿੰਡਾ ਦੀ ਪੁਲਿਸ ਪਾਰਟੀ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਮਿਲੀ ਹੈ ਜਦਕਿ ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਤਸਕਰਾਂ ਦੇ ਇਸ਼ਾਰੇ 'ਤੇ ਭਾਰਤ ਦੇ ਵੱਖ-ਵੱਖ ਸਰਹੱਦੀ ਇਲਾਕਿਆਂ ਵਿਚ ਸੁੱਟੀ ਗਈ 16 ਕਿਲੋ ਦੇ ਕਰੀਬ ਹੈਰੋਇਨ ਨੂੰ ਬਰਾਮਦ ਕੀਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਰਹੱਦੀ ਪੁਲਿਸ ਥਾਣਾ ਘਰਿੰਡਾ ਦੇ ਅੱਗੇ ਐਸਐਚਓ ਅਮਨਦੀਪ ਸਿੰਘ ਦੀ ਅਗਵਾਈ ਵਿੱਚ ਲਗਾਏ ਗਏ ਨਾਕੇ ਦੌਰਾਨ 10 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ, ਭਾਰਤ ਦੇ ਸਰਹੱਦੀ ਪਿੰਡ ਧਨੋਏ ਤੋਂ ਪੰਜ ਕਿਲੋ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਅਤੇ ਕਸਬਾ ਅਟਾਰੀ ਤੋਂ ਇਕ ਕਿਲੋ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਦੋਸ਼ੀ ਦੋ ਦਿਨ ਪਹਿਲਾਂ ਹੀ ਅਟਾਰੀ ਵਿਖੇ ਇਕ ਵਿਅਕਤੀ 'ਤੇ ਗੋਲੀਆਂ ਚਲਾ ਕੇ ਪੁਲਿਸ ਦੀ ਪਕੜ ਵਿਚੋਂ ਭੱਜਾ ਹੋਇਆ ਸੀ, ਜਿਸ ਨੂੰ ਅੱਜ ਐਸਐਚਓ ਅਮਨਦੀਪ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਇਕ ਕਿਲੋ ਹੈਰੋਨ ਸਮੇਤ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 80 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਪਾਕਿਸਤਾਨ ਤੋਂ ਆਈ 80 ਕਰੋੜ ਦੀ ਹੈਰੋਇਨ ਸਮੇਤ ਚਾਰ ਤਸਕਰ ਗ੍ਰਿਫਤਾਰ
ਅਟਾਰੀ ਸਰਹੱਦ (ਅੰਮ੍ਰਿਤਸਰ) 5 ਅਗਸਤ(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ) - ਡੀਆਈਜੀ ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ, ਐਸਐਸਪੀ ਅੰਮ੍ਰਿਤਸਰ ਦੇ ਦਿਹਾਤੀ ਦੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀਐਸਪੀ ਗੁਰਿੰਦਰ ਸਿੰਘ...
ਅਜੀਤ ਡੈਸਕ
05-08-2026