05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 'ਚ ਲਏ ਗਏ ਇਤਿਹਾਸਕ ਫ਼ੈਸਲੇ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 5 ਅਗਸਤ - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 'ਚ ਸੂਬੇ ਦੇ ਵਿਕਾਸ ਅਤੇ ਲੋਕ-ਹਿੱਤ ਲਈ ਕਈ ਇਤਿਹਾਸਕ ਫ਼ੈਸਲੇ ਲਏ ਗਏ ਹਨ। ਨਿੱਜੀ ਸਕੂਲਾਂ ਦੀਆਂ ਫ਼ੀਸਾਂ...

ਅਜੀਤ ਡੈਸਕ 05-08-2026

ਚੰਡੀਗੜ੍ਹ, 5 ਅਗਸਤ - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 'ਚ ਸੂਬੇ ਦੇ ਵਿਕਾਸ ਅਤੇ ਲੋਕ-ਹਿੱਤ ਲਈ ਕਈ ਇਤਿਹਾਸਕ ਫ਼ੈਸਲੇ ਲਏ ਗਏ ਹਨ।  ਨਿੱਜੀ ਸਕੂਲਾਂ ਦੀਆਂ ਫ਼ੀਸਾਂ ਦੇ ਬੇਲੋੜੇ ਵਾਧੇ 'ਤੇ ਲਗਾਮ ਲਗਾਉਂਦੇ ਹੋਏ 'ਫ਼ੀਸ ਰੈਗੂਲੇਸ਼ਨ ਸੋਧ ਬਿੱਲ 2026' ਪਾਸ ਕਰਕੇ ਮਾਪਿਆਂ ਨੂੰ ਵੱਡੀ ਰਾਹਤ ਦਿੱਤੀ ਹੈ। 5 ਸਾਲ ਤੋਂ ਲਗਾਤਾਰ ਕੰਮ ਕਰ ਰਹੇ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦਾ ਵੱਡਾ ਫ਼ੈਸਲਾ ਲਿਆ ਗਿਆ ਹੈ।ਸੂਬੇ 'ਚ ਹਰਿਆਵਲ ਵਧਾਉਣ ਲਈ 'ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ 2026' ਪਾਸ ਕੀਤਾ ਗਿਆ ਹੈ। ਮਿਆਰੀ ਸਿੱਖਿਆ ਲਈ 3 ਨਵੀਆਂ 'ਡਿਜੀਟਲ ਓਪਨ ਯੂਨੀਵਰਸਿਟੀਆਂ' ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਅੰਮ੍ਰਿਤਸਰ 'ਚ ਨਵਾਂ ਤਰਸਿੱਕਾ ਬਲਾਕ, ਪੀਡਬਲਯੂਡੀ 'ਚ ਨਵੀਆਂ ਭਰਤੀਆਂ, ਵੈਟਰਨਰੀ ਕਾਮਿਆਂ ਦਾ ਕਾਰਜਕਾਲ ਵਧਾਉਣ, ਜੀਐਸਟੀ ਤੇ ਪੰਚਾਇਤੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ 'ਤੇ ਵੀ ਮੋਹਰ ਲੱਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਸਾਡੀ ਸਰਕਾਰ ਹਮੇਸ਼ਾ ਯਤਨਸ਼ੀਲ ਹੈ।

ਪਿਛਲੀ ਖ਼ਬਰ ਸੰਤ ਸੀਚੇਵਾਲ ਨੇ ਰਾਜ ਸਭਾ ਵਿਚ ਉਠਾਇਆ ਨਦੀਆਂ ਦੀ ਰੱਖਿਆ ਦਾ ਮੁੱਦਾ ਅਗਲੀ ਖ਼ਬਰ ਫੂਡ ਸਪਲਾਈ ਵਿਭਾਗ ਨੇ ਹੋਏ ਸਵਦੇਸ਼ੀ ਮੇਲੇ ਚੋਂ ਅੱਠ ਘਰੇਲੂ ਸਿਲੰਡਰ ਕੀਤੇ ਜ਼ਬਤ